ਪੰਜਾਬ

punjab

ETV Bharat / state

ਪ੍ਰਤਾਪ ਬਾਜਵਾ ਨੇ ਅਰੂਸਾ ਅਤੇ ਕੈਪਟਨ ਬਾਰੇ ਦਿੱਤਾ ਵੱਡਾ ਬਿਆਨ - ਲੁਧਿਆਣਾ

ਕੇਂਦਰ ਨੇ ਫੈੱਡਰੇਸ਼ਨ ਸਿਸਟਮ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦਾ ਅਧਿਕਾਰ ਹੁੰਦਾ ਹੈ, ਉਸ ਦੀ ਇਜਾਜ਼ਤ ਤੋਂ ਬਿਨਾਂ ਬੀ.ਐਸ.ਐਫ ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ।

ਪ੍ਰਤਾਪ ਬਾਜਵਾ ਨੇ ਅਰੂਸਾ ਅਤੇ ਕੈਪਟਨ ਬਾਰੇ ਦਿੱਤਾ ਵੱਡਾ ਬਿਆਨ
ਪ੍ਰਤਾਪ ਬਾਜਵਾ ਨੇ ਅਰੂਸਾ ਅਤੇ ਕੈਪਟਨ ਬਾਰੇ ਦਿੱਤਾ ਵੱਡਾ ਬਿਆਨ

By

Published : Oct 23, 2021, 6:42 PM IST

ਲੁਧਿਆਣਾ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਲੁਧਿਆਣਾ(Ludhiana) ਪਹੁੰਚੇ। ਜਿੱਥੇ ਉਨ੍ਹਾਂ ਨੇ ਇੱਕ ਸਕੂਲ ਦੇ ਨਿੱਜੀ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਤਾਪ ਬਾਜਵਾ(Pratap Bajwa) ਨੂੰ ਜਦੋਂ ਕੈਪਟਨ ਅਮਰਿੰਦਰ ਸਿੰਘ(Capt. Amarinder Singh) ਅਤੇ ਨਵਜੋਤ ਸਿੱਧੂ ਤੇ ਸੁਖਜਿੰਦਰ ਰੰਧਾਵਾ(Navjot Sidhu and Sukhjinder Randhawa) ਤੇ ਚੱਲ ਰਹੇ ਟਵਿੱਟਰ ਵਾਰ ਸਬੰਧੀ ਸਵਾਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮੇਰਾ ਟਵਿੱਟਰ ਬੀਤੇ ਦੋ ਤਿੰਨ ਮਹੀਨਿਆਂ ਤੋਂ ਬੰਦ ਹੈ, ਅਰੂਸਾ ਆਲਮ ਸਬੰਧੀ ਸਵਾਲ ਪੁੱਛਣ ਤੇ ਪ੍ਰਤਾਪ ਬਾਜਵਾ ਨੇ ਸਾਫ਼ ਕਿਹਾ ਕਿ ਉਹ ਨਾ ਤਾਂ ਕਦੇ ਅਰੂਸਾ ਆਲਮ ਨੂੰ ਮਿਲੇ ਨੇ ਅਤੇ ਨਾ ਹੀ ਕਦੇ ਕੈਪਟਨ ਅਮਰਿੰਦਰ ਨੂੰ, ਉਨ੍ਹਾਂ ਕਿਹਾ ਕਿ ਉਹ ਇਸ ਵਿਵਾਦ ਸਬੰਧੀ ਜਾਣਕਾਰੀ ਨਹੀਂ ਰੱਖਦੇ ਅਤੇ ਨਾ ਹੀ ਉਨ੍ਹਾਂ ਦੀ ਕੋਈ ਵਾਕਫੀਅਤ ਹੈ।
ਬੀ.ਐਸ.ਐਫ(BSF) ਦੇ ਮੁੱਦੇ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਕੇਂਦਰ ਨੇ ਫੈੱਡਰੇਸ਼ਨ ਸਿਸਟਮ ਨੂੰ ਢਾਹ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦਾ ਅਧਿਕਾਰ ਹੁੰਦਾ ਹੈ, ਉਸ ਦੀ ਇਜਾਜ਼ਤ ਤੋਂ ਬਿਨਾਂ ਬੀ.ਐਸ.ਐਫ ਦਾ ਦਾਇਰਾ ਨਹੀਂ ਵਧਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਜੋ ਆਲ ਪਾਰਟੀ ਮੀਟਿੰਗ ਕਰ ਰਹੇ ਹਨ। ਉਸ ਦੀ ਹਮਾਇਤ ਕਰਦੇ, ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਦੀ ਇਸ ਮਾਮਲੇ ਦੀ ਸਲਾਹ ਲਈ ਗਈ, ਉੱਧਰ ਦੂਜੇ ਪਾਸੇ ਅਫ਼ਗਾਨਿਸਤਾਨ 'ਚ ਰਹਿੰਦੇ ਸਿੱਖਾਂ ਸਬੰਧੀ ਜਦੋਂ ਨੂੰ ਸਵਾਲ ਕੀਤਾ ਗਿਆ। ਉਹਨਾਂ ਕਿਹਾ ਕਿ ਉਹ ਪਾਰਲੀਮੈਂਟ ਵਿਚ ਲਗਾਤਾਰ ਇਹ ਮੁੱਦਾ ਚੁੱਕਦੇ ਰਹੇ ਹਨ।

ਪ੍ਰਤਾਪ ਬਾਜਵਾ ਨੇ ਅਰੂਸਾ ਅਤੇ ਕੈਪਟਨ ਬਾਰੇ ਦਿੱਤਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਹੁਣ ਅਫ਼ਗਾਨਿਸਤਾਨ ਦੇ ਵਿਚ ਕੁਝ ਕੁ ਹੀ ਪਰਿਵਾਰ ਸਿੱਖਾਂ ਦੇ ਬਚੇ ਹਨ, ਅਤੇ ਭਾਰਤ ਦੀ ਸਰਕਾਰ ਉਨ੍ਹਾਂ ਨੂੰ ਇੱਥੇ ਆਉਣ ਦਾ ਖੁੱਲ੍ਹਾ ਸੱਦਾ ਦੇ ਰਹੀ ਹੈ। ਉਨ੍ਹਾਂ ਨੂੰ ਸਿਟੀਜ਼ਨ ਸ਼ਿੱਪ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਤੋਂ ਜੋ ਹੋ ਰਿਹਾ ਹੈ, ਉਹ ਆਪਣੇ ਪੱਧਰ ਤੇ ਕਰ ਰਹੀਆਂ ਹਨ।

ਪਰ ਤਾਲਿਬਾਨ ਤੋਂ ਅਫ਼ਗਾਨਿਸਤਾਨ ਦੇ ਮੂਲ ਨਿਵਾਸੀ ਸੁਰੱਖਿਅਤ ਨਹੀਂ ਹਨ, ਤਾਂ ਸਿੱਖ ਭਾਈਚਾਰੇ ਨੂੰ ਕਿਵੇਂ ਸੁਰੱਖਿਅਤ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਜੂਡੋ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਤੌਰ ਤੇ ਉਪਰਾਲੇ ਕੀਤੇ ਜਾ ਰਹੇ ਹਨ, ਸਕੂਲਾਂ ਵਿੱਚ ਹੀ ਜੂਡੋ ਸਿਖਾਇਆ ਜਾ ਰਿਹਾ ਹੈ।

ABOUT THE AUTHOR

...view details