ਪੰਜਾਬ

punjab

ETV Bharat / state

ਜਲ ਸਪਲਾਈ ਮੁਲਾਜ਼ਮਾਂ ਦੀ ਸਰਕਾਰ ਨੂੰ ਵੱਡੀ ਚਿਤਾਵਨੀ

ਲੁਧਿਆਣਾ ‘ਚ 6ਵੇਂ ਪੇਅ ਕਮਿਸ਼ਨ ਦੇ ਵਿਰੋਧ ਵਿਚ ਜਲ ਸਪਲਾਈ ਵਰਕਰਾਂ ਵੱਲੋਂ ਸੂਬਾ ਸਰਕਾਰ ਦਾ ਜੰਮਕੇ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਪੁਤਲਾ ਵੀ ਸਾੜਿਆ ਗਿਆ।

ਜਲ ਸਪਲਾਈ ਮੁਲਾਜ਼ਮਾਂ ਦੀ ਸਰਕਾਰ ਨੂੰ ਵੱਡੀ ਚਿਤਾਵਨੀ
ਜਲ ਸਪਲਾਈ ਮੁਲਾਜ਼ਮਾਂ ਦੀ ਸਰਕਾਰ ਨੂੰ ਵੱਡੀ ਚਿਤਾਵਨੀ

By

Published : Jul 7, 2021, 7:35 PM IST

ਲੁਧਿਆਣਾ:6ਵੇਂ ਪੇਅ ਕਮਿਸ਼ਨ ਅਤੇ ਸਰਵਿਸ ਰੂਲਜ਼ ਦੇ ਵਿਰੋਧ ਵਿੱਚ ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਯੂਨੀਅਨ ਪੰਜਾਬ ਦੇ ਸੱਦੇ ‘ਤੇ ਜਲ ਸਪਲਾਈ ਮੁਲਾਜ਼ਮਾਂ ਨੇ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੈਂਕੜੇ ਦੀ ਸੰਖਿਆ ਵਿਚ ਵਰਕਰ ਮੌਜੂਦ ਰਹੇ ਜਿਨ੍ਹਾਂ ਨੇ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ।

ਜਲ ਸਪਲਾਈ ਮੁਲਾਜ਼ਮਾਂ ਦੀ ਸਰਕਾਰ ਨੂੰ ਵੱਡੀ ਚਿਤਾਵਨੀ

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ 6ਵੇਂ ਪੇਅ ਕਮਿਸ਼ਨ ਵਿੱਚ ਜੋ ਪੰਜਾਬ ਸਰਕਾਰ ਬਦਲਾਅ ਕੀਤੇ ਗਏ ਹਨ ਉਨ੍ਹਾਂ ਨੂੰ ਬਿਲਕੁਲ ਮਨਜ਼ੂਰ ਨਹੀਂ ਹਨ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ‘ਚ ਉਹ ਪਹਿਲਾਂ ਹੀ ਉੱਚ ਅਧਿਕਾਰੀਆਂ ਅਤੇ ਹੋਰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਚੁੱਕੇ ਹਨ ਪਰ ਇਸ ਦਾ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਉਹ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਰਹੇ ਹਨ ਅਤੇ ਉਹ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਵੀ ਫੂਕ ਰਹੇ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ 13 ਜੁਲਾਈ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਨਗੇ ਜੇਕਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ 20 ਜੁਲਾਈ ਨੂੰ ਸਮੁੱਚੀਆਂ ਜਲ ਸਪਲਾਈ ਯੋਜਨਾਵਾਂ ਠੱਪ ਕਰ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ:ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ

ABOUT THE AUTHOR

...view details