ਪੰਜਾਬ

punjab

ਭਾਜਪਾ ਨੂੰ ਭੀਮ ਰਾਓ ਦੇ ਹਾਰ ਪਾਉਣ ਦਾ ਅਧਿਕਾਰ ਨਹੀਂ: ਸੰਨੀ ਕੈਂਥ

ਲੁਧਿਆਣਾ ਵਿਖੇ ਜਲੰਧਰ ਬਾਈਪਾਸ ਉੱਤੇ ਬਣੀ ਬਾਬਾ ਭੀਮ ਰਾਓ ਦੀ ਪ੍ਰਤਿਮਾ ਹੇਠ ਬੈਠ ਕੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

By

Published : Oct 24, 2020, 6:41 PM IST

Published : Oct 24, 2020, 6:41 PM IST

ਫ਼ੋਟੋ
ਫ਼ੋਟੋ

ਲੁਧਿਆਣਾ: ਲੁਧਿਆਣਾ ਵਿੱਚ ਅੱਜ ਦਲਿਤਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮ ਰਹੀ ਹੈ। ਜਿੱਥੇ ਪਹਿਲਾਂ ਅੱਜ ਸਵੇਰੇ ਭਾਜਪਾ ਅਤੇ ਬਸਪਾ ਦੇ ਵਰਕਰ ਆਹਮੋ ਸਾਹਮਣੇ ਹੁੰਦੇ ਰਹੇ ਦੁਪਹਿਰ ਨੂੰ ਲੋਕ ਇਨਸਾਫ ਪਾਰਟੀ ਦੇ ਦਲਿਤ ਵਿੰਗ ਵੱਲੋਂ ਲੁਧਿਆਣਾ ਵਿਖੇ ਜਲੰਧਰ ਬਾਈਪਾਸ ਉੱਤੇ ਬਣੀ ਬਾਬਾ ਭੀਮ ਰਾਓ ਦੀ ਪ੍ਰਤਿਮਾ ਹੇਠ ਬੈਠ ਕੇ ਲੋਕ ਇਨਸਾਫ ਪਾਰਟੀ ਦੇ ਆਗੂਆਂ ਨੇ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਭਾਜਪਾ ਨੂੰ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਉੱਤੇ ਆਉਣ ਦਾ ਕੋਈ ਅਧਿਕਾਰ ਨਹੀਂ ਹੈ।

ਲੋਕ ਇਨਸਾਫ ਪਾਰਟੀ ਦੇ ਆਗੂ ਸੰਨੀ ਕੈਂਥ ਨੇ ਕਿਹਾ ਕਿ ਭਾਜਪਾ ਨੂੰ ਅੱਜ ਦਲਿਤ ਯਾਦ ਆ ਰਹੇ ਹਨ ਜਦੋਂ ਕਿ ਅੱਜ ਕਿਸਾਨ ਤੇ ਮਜ਼ਦੂਰ ਸੜਕਾਂ ਉੱਤੇ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਲੜਾਉਣ ਲਈ ਭਾਜਪਾ ਵੱਲੋਂ ਇਹ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ, ਪਰ ਉਹ ਇਸ ਗੱਲ ਤੋਂ ਜਾਣੂ ਨਹੀਂ ਹਨ ਕਿ ਕਿਸਾਨਾਂ ਅਤੇ ਮਜ਼ਦੂਰਾਂ ਦਾ ਪੁਰਾਣਾ ਰਿਸ਼ਤਾ ਹੈ। ਉਹ ਕਦੇ ਵੀ ਟੁੱਟ ਨਹੀਂ ਸਕਦਾ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਅੱਜ ਭਾਜਪਾ ਆਪਣੀ ਸਾਖ ਬਚਾਉਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਬਾਬਾ ਭੀਮ ਰਾਓ ਅੰਬੇਡਕਰ ਦੇ ਬੁੱਤ ਉੱਤੇ ਆ ਕੇ ਉਨ੍ਹਾਂ ਨੂੰ ਹਾਰ ਚੜ੍ਹਾਏ। ਉਨ੍ਹਾਂ ਕਿਹਾ ਕਿ ਅੱਜ ਦਲਿਤਾਂ ਦੀ ਜੋ ਹਾਲਤ ਹੈ ਉਸ ਦੀ ਭਾਜਪਾ ਜ਼ਿੰਮੇਵਾਰ ਹੈ।

ABOUT THE AUTHOR

...view details