ਰਾਏਕੋਟ: ਬੀਤੇ ਦਿਨੀਂ ਭਾਜਪਾ ਦੇ ਯੂਵਾ ਮੋਰਚਾ ਮੰਡਲ ਵੱਲੋਂ ਰਾਏਕੋਰਟ ਵਿੱਚ ਜ਼ਹਿਰੀਲੀ ਸ਼ਰਾਬ ਸਬੰਧੀ ਕੈਪਟਨ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਜੋ ਕਿ ਯੂਵਾ ਮੋਰਚਾ ਮੰਡਲ ਦੇ ਪ੍ਰਧਾਨ ਅਨਿਲ ਪਰੂਥੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਮੰਡਲ ਪ੍ਰਧਾਨ ਦੀਪਕ ਬਾਂਸਲ ਤੇ ਸਕੱਤਰ ਮਨੋਜ ਜੈਨ ਤੇ ਜ਼ਿਲ੍ਹਾ ਆਗੂ ਕਪਿਲ ਗਰਗ ਨੇ ਵਿਸ਼ੇਸ਼ ਤੌਰ ਉੱਤੇ ਸ਼ਾਮਲ ਹੋਏ।
ਆਗੂਆ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ 4 ਹਫਤਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗੱਲ ਆਖੀ ਸੀ ਪਰ ਸਰਕਾਰ ਨੂੰ ਸੱਤਾਂ ਵਿੱਚ 4 ਸਾਲ ਹੋ ਗਏ ਹਨ ਅਜੇ ਤੱਕ ਪੰਜਾਬ ਸੂਬੇ ਵਿੱਚ ਨਸ਼ਾਂ ਖ਼ਤਮ ਨਹੀਂ ਹੋਇਆ ਸਗੋਂ ਇਹ ਹੋਰ ਵੱਧ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੀ ਰੋਕਥਾਮ ਮਾਮਲੇ ਵਿੱਚ ਪੂਰੀ ਤਰ੍ਹਾਂ ਅਸਫਲ ਹੈ ਤੇ ਸਰਕਾਰ ਦੀ ਨਕੰਮੀ ਕਾਰਗੁਜ਼ਾਰੀ ਕਾਰਨ ਨਕਲੀ ਤੇ ਜ਼ਹਿਰੀਲੀ ਸ਼ਰਾਬ ਦਾ ਕਾਰੋਬਾਰ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਚੱਲ ਰਿਹਾ ਹੈ ਜਿਸ ਕਾਰਨ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਅਨੇਕਾਂ ਵਿਅਕਤੀਆਂ ਦੀ ਮੌਤ ਹੋਈ ਹੈ।