ਲੁਧਿਆਣਾ: ਭਾਜਪਾ ਵੱਲੋਂ ਲਗਾਤਾਰ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਖਿਲਾਫ਼ ਪਰਚਾ ਦਰਜ ਕਰਨ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਭਾਜਪਾ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਉਨ੍ਹਾਂ ਨੂੰ ਧਰਨੇ 'ਤੇ ਨਹੀਂ ਬੈਠਣ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਹੀ ਧਰਨਾ ਲਾ ਦਿੱਤਾ ਅਤੇ ਰਵਨੀਤ ਬਿੱਟੂ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਭਾਜਪਾ ਵੱਲੋਂ ਰਵਨੀਤ ਬਿੱਟੂ ਖਿਲਾਫ਼ ਡੀਸੀ ਦਫ਼ਤਰ ਦੇ ਬਾਹਰ ਧਰਨਾ - ਰਵਨੀਤ ਬਿੱਟੂ
ਭਾਜਪਾ ਵੱਲੋਂ ਰਵਨੀਤ ਬਿੱਟੂ ਦੇ ਖਿਲਾਫ਼ ਅੱਜ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਚਾ ਦਰਜ ਨਹੀਂ ਹੋਵੇਗਾ ਹਰ ਰੋਜ਼ ਇਹ ਧਰਨਾ ਲਗਾਇਆ ਜਾਵੇਗਾ।
ਉਧਰ ਦੂਜੇ ਪਾਸੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੂੰ ਵਾਧੂ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਜੋ ਕਹਿੰਦੀ ਹੈ ਉਹ ਕਰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਾਡੇ ਪ੍ਰਧਾਨ 'ਤੇ ਹਮਲਾ ਹੋਇਆ ਤੇ ਨਾਲ ਹੀ ਭਾਜਪਾ ਆਗੂਆਂ ਦੇ ਘਰ 'ਚ ਗੋਹਾ ਸੁੱਟਿਆ ਗਿਆ ਹੈ ਪਰ ਇਸਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਲੁਧਿਆਣਾ ਯੂਥ ਕਾਂਗਰਸ ਦਾ ਲੀਡਰ ਲਗਾਤਾਰ ਭਾਜਪਾ ਦੇ ਪ੍ਰੋਗਰਾਮਾਂ 'ਚ ਖਲਲ ਪਾ ਰਿਹਾ ਹੈ ਪਰ ਹਾਲੇ ਤੱਕ ਉਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।