ਲੁਧਿਆਣਾ:ਸਰਕਟ ਹਾਊਸ 'ਚ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ (BJP Punjab President Ashwini Sharma) ਵੱਲੋਂ ਪ੍ਰੈੱਸ ਕਾਨਫਰੰਸ ਕੀਤੀ। ਜਿਸ 'ਚ ਉਨ੍ਹਾਂ ਬਾਡੀ ਚੋਣਾਂ ਅਤੇ ਸਰਕਾਰ 'ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ। ਉਥੇ ਹੀ ਉਨ੍ਹਾਂ ਨੇ 10 ਦੇ ਕਰੀਬ ਭਾਜਪਾ ਆਗੂਆਂ ਨੂੰ ਮਿਲ ਰਹੀਆਂ ਧਮਕੀਆਂ (10 BJP leaders of Jalandhar are receiving threats) ਨੂੰ ਲੈ ਕੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਇਸ ਵਿੱਚ ਉਹਨਾਂ ਦੀ ਮਦਦ ਨਹੀਂ ਕਰ ਰਹੀ ਹੈ।
ਭਾਜਪਾ ਨੇਤਾਂਵਾ ਨੂੰ ਮਿਲ ਰਹੀਆਂ ਧਮਕੀਆਂ:ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨਿਗਮ ਚੋਣਾਂ ਲਈ ਤਿਆਰ ਹੈ ਪਰ ਪੰਜਾਬ ਸਰਕਾਰ ਸਾਡੇ ਆਗੂਆਂ ਨੂੰ ਧਮਕੀਆਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਵੀ ਭਾਜਪਾ ਦੇ 10 ਆਗੂਆਂ ਨੂੰ ਧਮਕੀਆਂ ਮਿਲੀਆ (10 BJP leaders receiving threats) ਹੈ। ਜਿਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਹੈ। ਪਰ ਹੁਣ ਤੱਕ ਪੁਲਿਸ ਵੱਲੋਂ ਕੋਈ ਮਦਦ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਆਗੂਆਂ ਨੇ ਸਾਈਬਰ ਕਰਾਇਮ ਨੂੰ ਵੀ ਧਮਕੀਆਂ ਦੇਣ ਵਾਲੇ ਨੰਬਰ ਦੇ ਕੇ ਸ਼ਿਕਾਇਤ ਕੀਤੀ ਪਰ ਪੁਲਿਸ ਇਸ ਉਤੇ ਕੋਈ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਸ਼ੱਕ ਹੈ ਕਿ ਧਮਕੀਆਂ ਦੇਣ ਵਿੱਚ ਪੰਜਾਬ ਸਰਕਾਰ ਦੀ ਵੀ ਮਿਲੀ ਭੁਗਤ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜਦੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਫੇਲ੍ਹ ਸਾਬਤ ਹੋ ਰਹੀ ਹੈ।