ਲੁਧਿਆਣਾ: ਪੰਜਾਬ ਵਿੱਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ 100 ਤੋਂ ਵੱਧ ਮੌਤਾਂ ਹੋ ਚੁੱਕੀਆਂ ਨੇ ਜਿਸ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ, ਅਕਾਲੀ ਦਲ ਦੇ ਬਾਅਦ ਹੁਣ ਭਾਜਪਾ ਵੱਲੋਂ ਵੀ ਸ਼ਰਾਬ ਮਾਫ਼ੀਆ ਖ਼ਿਲਾਫ਼ ਮੋਰਚਾ ਖੋਲ ਦਿੱਤਾ ਗਿਆ ਹੈ।
ਭਾਜਪਾ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੇ ਘਰ ਅਤੇ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ, ਸ਼ਾਂਤਮਾਈ ਢੰਗ ਨਾਲ ਘਰ ਦੇ ਬਾਹਰ ਆਪਸੀ ਦਾਇਰਾ ਬਣਾ ਕੇ ਦਰੀਆਂ ਵਿਛਾ ਕੇ ਧਰਨੇ ਦਿੱਤੇ ਜਾ ਰਹੇ ਹਨ।
ਲੁਧਿਆਣਾ ਤੋਂ ਪੰਜਾਬ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਫ਼ਤਰ ਦੇ ਬਾਹਰ ਭਾਜਪਾ ਆਗੂ ਪਹੁੰਚੇ ਅਤੇ ਦਰੀਆਂ ਵਿਛਾ ਕੇ ਧਰਨਾ ਦਿੱਤਾ। ਇਸ ਮੌਕੇ ਇਨ੍ਹਾਂ ਵੱਲੋਂ ਵਿਸ਼ੇਸ਼ ਤੌਰ ਤੇ ਤਸਵੀਰਾਂ ਲਈਆਂ ਗਈਆਂ ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ ਕੇ ਸੌਂਹ ਖਾਧੀ ਸੀ।
ਹਿਰੀਲੀ ਸ਼ਰਾਬ ਮਾਮਲੇ ਵਿੱਚ ਭਾਜਪਾਈਆਂ ਨੇ ਘੇਰਿਆ ਮੰਤਰੀ ਆਸ਼ੂ ਦਾ ਘਰ ਭਾਜਪਾ ਆਗੂਆਂ ਨੇ ਕਿਹਾ ਕਿ ਸਤਲੁਜ ਕੰਢੇ ਤੋਂ ਹੁਣ ਪੁਲਿਸ ਵੱਲੋਂ ਲੱਖਾਂ ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ ਅਤੇ ਇਹ ਉਦੋਂ ਹੋਇਆ ਜਦੋਂ ਕਈ ਘਰਾਂ ਦੇ ਚਿਰਾਗ਼ ਬੁਝ ਗਏ ਹਨ।
ਭਾਜਪਾ ਆਗੂਆਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜੋ ਸਿਆਸੀ ਆਗੂ ਇਸ ਵਿੱਚ ਸ਼ਾਮਿਲ ਹੈ ਉਨਾਂ ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਮੁੜ ਤੋਂ ਨਾ ਵਾਪਰੇ, ਇਸ ਦੌਰਾਨ ਵੱਡੀ ਤਦਾਦ 'ਚ ਕੈਬਿਨੇਟ ਮੰਤਰੀ ਦਫਤਰ ਦੇ ਬਾਹਰ ਪੁਲਿਸ ਫੋਰਸ ਵੀ ਤੈਨਾਤ ਰਹੀ।