ਆਬਕਾਰੀ ਨੀਤੀ ਖਿਲਾਫ ਭਾਜਪਾ ਦਾ 'ਆਪ' ਸਰਕਾਰ ਖਿਲਾਫ ਰੋਸ ਪ੍ਰਦਰਸ਼ਨ, ਮੁੱਖ ਮੰਤਰੀ ਦਾ ਫੂਕਿਆ ਪੁਤਲਾ ਲੁਧਿਆਣਾ : ਭਾਜਪਾ ਵੱਲੋਂ ਆਬਕਾਰੀ ਨੀਤੀ ’ਤੇ ਸਵਾਲ ਉਠਾਉਂਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਨਾਲ ਹੀ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ। ਭਾਜਪਾ ਦੇ ਆਗੂਆਂ ਨੇ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਸ ਦੌਰਾਨ ਭਜਾਪਾ ਦੇ ਆਗੂਆਂ ਨੇ ਡੀਸੀ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ।
ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਮੰਗ :ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਕਿਹਾ ਕਿ ਉਹ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਜਾ ਰਹੀ ਹੈ ਕਿ ਦਿੱਲੀ 'ਚ ਹੋਏ ਆਬਕਾਰੀ ਨੀਤੀ ਦੇ ਘੁਟਾਲਿਆਂ 'ਚ ਪੰਜਾਬ ਦੀ ਕੰਪਨੀ ਨੂੰ ਹੀ ਠੇਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਵੀ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ ਜਾਂ ਫਿਰ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਇਸੇ ਤਰਜ਼ ਉਤੇ ਇਸ ਨਵੀਂ ਆਬਕਾਰੀ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ :Punjab Budget Session Live Updates: ਪ੍ਰਿੰਸੀਪਲ ਦੇ ਮੁੱਦੇ ਉੱਤੇ ਸਦਨ 'ਚ ਹੰਗਾਮਾ, 2 ਵਜੇ ਮੁੜ ਸ਼ੁਰੂ ਹੋਵੇਗੀ ਸਦਨ ਦੀ ਕਾਰਵਾਈ
ਨਵੀਂ ਨੀਤੀ ਦੀ ਗੰਭੀਰਤਾ ਨਾਲ ਹੋਵ ਜਾਂਚ :ਭਾਜਪਾ ਦੇ ਆਗੂ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰ ਰਹੀ ਹੈ ਅਤੇ ਆਬਕਾਰੀ ਨੀਤੀ ਵੀ ਜਿਸ ਤਰ੍ਹਾਂ ਦਿੱਲੀ ਦੇ ਵਿੱਚ ਲਾਗੂ ਕੀਤੀ ਗਈ। ਉਸੇ ਤਰ੍ਹਾਂ ਪੰਜਾਬ ਵਿਚ ਵੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ਵਿੱਚ ਵੱਡੇ ਆਬਕਾਰੀ ਨੀਤੀ ਦੇ ਅੰਦਰ ਘੱਪਲੇ ਹੋਏ ਹਨ ਅਤੇ ਅਪਣਿਆਂ ਨੂੰ ਠੇਕੇ ਦੇਣ ਲਈ ਨਿਯਮ ਛਿੱਕੇ ਟੰਗਿਆ ਗਿਆ ਹੈ। ਉਸੇ ਤਰ੍ਹਾਂ ਪੰਜਾਬ ਵਿਚ ਵੀ ਨਿਯਮਾਂ ਨੂੰ ਛਿੱਕੇ ਟੰਗਦਿਆਂ ਇਸ ਨੀਤੀ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ :Punjab Principals Singapore Tour : ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਲਈ ਰਵਾਨਾ, ਸੀਐਮ ਮਾਨ ਨੇ ਕਿਹਾ- ਪ੍ਰਿੰਸੀਪਲਾਂ ਦੀ ਚੋਣ ਪਾਰਦਰਸ਼ੀ ਨਾਲ ਢੰਗ ਹੁੰਦੀ
ਮੁੱਖ ਮੰਤਰੀ ਦਾ ਫੂਕਿਆ ਪੁਤਲਾ : ਭਾਜਪਾ ਆਗੂਆਂ ਨੇ ਇਸ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਦੌਰਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਸਰਕਾਰ ਦੀ ਇਸ ਨਵੀਂ ਨੀਤੀ ਦੀ ਜਾਂਚ ਹੋਣੀ ਚਾਹੀਦੀ ਹੈ। ਸਰਕਾਰ ਦਿੱਲੀ ਦੀ ਤਰਜ਼ ਉਤੇ ਹੀ ਪੰਜਾਬ ਵਿਚ ਵੀ ਨਵੀਂ ਆਬਕਾਰੀ ਨੀਤੀ ਨੂੰ ਲਾਗੂ ਕਰਨਾ ਚਾਹੁੰਦੀ ਹੈ।