ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਵੱਲੋਂ 15 ਸਤੰਬਰ ਨੂੰ ਕੇਂਦਰ ਸਰਕਾਰ ਦੇ ਖ਼ਿਲਾਫ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਸਖ਼ਤ ਲਹਿਜ਼ੇ ਵਿੱਚ ਇਸ ਗੱਲ ਦੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਫਿਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
'ਕਿਸਾਨਾਂ ਨੇ ਸੰਸਦ ਦਾ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ' 'ਕਿਸਾਨ ਵਿਰੋਧੀ ਨੇ ਆਰਡੀਨੈਂਸ'
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਦਾ ਹੁਲਾਰਾਂ ਦਿੰਦੇ ਹੋਏ ਖੇਤੀ ਸਬੰਧੀ 3 ਆਰਡੀਨੈਂਸਾਂ ਨੂੰ ਪਾਸ ਕੀਤਾ ਗਿਆ ਹੈ, ਜਿਸ ਨੂੰ ਕਿਸਾਨਾਂ ਵੱਲੋਂ ਲੋਕ ਮਾਰੂ ਕਰਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਇਸ ਬਿੱਲ ਨੂੰ ਜਲਦ ਤੋਂ ਜਲਦ ਵਾਪਸ ਲਵੇ, ਕਿਸਾਨ ਨਹੀਂ ਚਾਹੁੰਦੇ ਕਿ ਕਿਸੇ ਵੀ ਹਲਾਤ ਵਿੱਚ ਇਹ ਬਿੱਲ ਪਾਸ ਹੋਵੇ। ਇਸੇ ਦੇ ਵਿਰੋਧ ਵਿੱਚ ਕਿਸਾਨਾਂ ਨੇ 15 ਸਤੰਬਰ ਨੂੰ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ।
ਪਾਰਲੀਮੈਂਟ ਦਾ ਕੀਤਾ ਜਾਵੇਗਾ ਘਿਰਾਓ: ਕਿਸਾਨ
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਨ੍ਹਾਂ ਕਈ ਵਾਰ ਇਸ ਸਬੰਧੀ ਵੱਖ-ਵੱਖ ਡਿਪਟੀ ਕਮਿਸ਼ਨਰਾਂ ਰਾਹੀਂ ਸਰਕਾਰ ਨੂੰ ਮੰਗ ਪੱਤਰ ਭੇਜਿਆ ਹੈ। ਇਸੇ ਦੇ ਸੰਦਰਭ ਵਿੱਚ 15 ਤਰੀਕ 12 ਵਜੇ ਤੋਂ ਲੈ ਕੇ 2 ਵਜੇ ਤੱਕ ਪੰਜਾਬ ਦੀਆਂ ਸੜਕਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਮੰਤਰੀਆਂ ਨੂੰ ਬੇਨਤੀ ਕੀਤੀ ਹੈ ਕਿ ਪੰਜਾਬ ਦੀਆਂ 13 ਵੋਟਾਂ ਨੇ ਜਿਨ੍ਹਾਂ ਨੂੰ ਬਿੱਲ ਦੇ ਵਿਰੋਧ ਵਿੱਚ ਪਾ ਕੇ ਕਿਸਾਨਾਂ ਦਾ ਸਾਥ ਦਿੱਤਾ ਜਾਵੇ।