ਲੁਧਿਆਣਾ: ਜਮਾਲਪੁਰ ਵਿੱਚ ਸਥਿਤ ਦਰਜਨਾਂ ਨਾਜਾਇਜ਼ ਉਸਾਰੀਆਂ ਨੂੰ ਰੰਗਾੜਾ ਵੱਲੋਂ ਢਹਿ ਢੇਰੀ ਕਰ ਦਿੱਤਾ ਗਿਆ। ਇਸ ਦੌਰਾਨ ਦੁਕਾਨਦਾਰ ਅਧਿਕਾਰੀਆਂ ਨਾਲ ਬਹਿਸ ਕਰਦੇ ਨਜ਼ਰ ਵੀ ਆਏ। ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਸਾਮਾਨ ਦੁਕਾਨ ਵਿੱਚ ਪਿਆ ਸੀ ਜੋ ਉਨ੍ਹਾਂ ਨੂੰ ਬਾਹਰ ਕੱਢਣ ਤੱਕ ਦਾ ਵੀ ਸਮਾਂ ਨਹੀਂ ਦਿੱਤਾ ਗਿਆ।
ਦੁਕਾਨਦਾਰਾਂ ਨੇ ਮੰਗ ਕੀਤੀ ਕਿ ਉਹ ਕਈ ਸਾਲਾਂ ਤੋਂ ਇਨ੍ਹਾਂ ਦੁਕਾਨਾਂ ਵਿੱਚ ਆਪਣਾ ਕੰਮਕਾਜ ਚਲਾ ਕੇ ਪਰਿਵਾਰ ਚਲਾ ਰਹੇ ਸਨ ਪਰ ਗਲਾਡਾ ਦੇ ਸਹਿਯੋਗ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਨੇ ਆ ਕੇ ਉਨ੍ਹਾਂ ਦੀ ਦੁਕਾਨਾਂ ਨੂੰ ਤਹਿਸ ਨਹਿਸ ਕਰ ਦਿੱਤਾ ਇਥੋਂ ਤੱਕ ਕਿ ਉਨ੍ਹਾਂ ਨੂੰ ਦੁਕਾਨਾਂ 'ਚੋਂ ਸਾਮਾਨ ਕੱਢਣ ਦਾ ਵੀ ਸਮਾਂ ਨਹੀਂ ਦਿੱਤਾ ਗਿਆ। ਦੁਨਦਾਰਾਂ ਨੇ ਕਿਹਾ ਕਿ ਗਲਾਡਾ ਇਸ ਲਈ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਵੇ।
ਉਧਰ ਦੂਜੇ ਪਾਸੇ ਮੌਕੇ 'ਤੇ ਪਹੁੰਚੇ ਗਲਾਡਾ ਦੇ ਐਸਡੀਓ ਪਰਮਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਦੁਕਾਨਾਂ ਨੂੰ ਇੱਕ ਮਹੀਨਾ ਪਹਿਲਾਂ ਹੀ ਨੋਟਿਸ ਦੇ ਦਿੱਤਾ ਗਿਆ ਸੀ ਪਰ ਜਦੋਂ ਨੋਟਿਸ ਦੇਣ ਦੇ ਬਾਵਜੂਦ ਵੀ ਇਨ੍ਹਾਂ ਨੇ ਦੁਕਾਨਾਂ ਖਾਲੀ ਨਹੀਂ ਕੀਤੀਆਂ ਇਸ ਕਰਕੇ ਮਜਬੂਰਨ ਉਨ੍ਹਾਂ ਨੂੰ ਦੁਕਾਨਾਂ ਤੋੜਨੀਆਂ ਪਈਆਂ।