ਲੁਧਿਆਣਾ:ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਨੂੰ ਲੈਕੇ ਐਮੀ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਅਕਾਲੀ ਦਲ ਤੇ ਬਸਪਾ ਵਿੱਚ ਉਨ੍ਹਾਂ ਦੇ ਖਿਲਾਫ਼ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ। ਇਸਨੂੰ ਲੈਕੇ ਸ਼੍ਰੋਮਣੀ ਅਕਾਲੀ ਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੇ ਇਕੱਠੇ ਹੋ ਕੇ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ ਤੇ ਜੰਮਕੇ ਉਨ੍ਹਾਂ ਦੇ ਖਿਲਾਫ਼ ਨਾਅਰੇਬਾਜੀ ਕੀਤੀ।
ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਬਹੁਜਨ ਸਮਾਜ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਐਮੀ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਗੱਠਜੋੜ ਨੂੰ ਲੈਕੇ ਦਿੱਤੇ ਬਿਆਨ ਨੂੰ ਲੈਕੇ ਸੈਂਕੜੇ ਵਰਕਰਾਂ ਤੇ ਆਗੂਆਂ ਦੇ ਵੱਲੋਂ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ ਗਿਆ ਤੇ ਉਨ੍ਹਾਂ ਦੇ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ ।