ਲੁਧਿਆਣਾ: ਪਿਛਲੇ 2 ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਜਨਜੀਵਨ ਅਸਤ-ਵਿਅਸਤ ਹੋਇਆ ਪਿਆ ਹੈ ਤੇ ਉੱਥੇ ਹੀ ਬੁੱਢੇ ਦਰਿਆ ਵਿੱਚ ਪਾਣੀ ਦਾ ਵਹਾਅ ਕਾਫ਼ੀ ਵੱਧ ਗਿਆ ਹੈ। ਇਸ ਦੇ ਚਲਦਿਆਂ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਤੇ ਨਾਲ ਹੀ ਫ਼ਸਲਾਂ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ ਹੈ।
ਬੁੱਢੇ ਦਰਿਆ ਦੇ ਪਾਣੀ ਦਾ ਵਧਿਆ ਵਹਾਅ, ਲੋਕਾਂ ਦੇ ਘਰਾਂ 'ਚ ਵੜਿਆ ਪਾਣੀ - Buddha nala polluted water
ਪੰਜਾਬ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਇੱਕ ਪਾਸੇ ਜਿੱਥੇ ਜਨ ਜੀਵਨ ਅਸਤ-ਵਿਅਸਤ ਹੋ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਮਾਛੀਵਾੜੇ 'ਚ ਬੁੱਢੇ ਦਰਿਆ ਦੇ ਪਾਣੀ ਦਾ ਵਹਾਅ ਵੱਧ ਗਿਆ ਹੈ ਜਿਸ ਕਰਕੇ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਹੈ।
ਫ਼ੋਟੋ
ਇਹ ਵੀ ਪੜ੍ਹੋ: ਹੜ੍ਹ ਪੀੜਤ ਲੋਕਾਂ ਲਈ ਪ੍ਰਸ਼ਾਸਨ ਨੇ ਹੈਲਪ ਲਾਈਨ ਨੰਬਰ ਜਾਰੀ ਕੀਤੇ
ਉੱਥੇ ਹੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬੁੱਢੇ ਦਰਿਆ ਦਾ ਪਾਣੀ ਉਨ੍ਹਾਂ ਦੇ ਘਰਾਂ 'ਚ ਵੜ ਗਿਆ ਹੈ ਤੇ ਉਹ ਆਪਣੇ ਘਰ ਛੱਡ ਕੇ ਕਿਸੇ ਹੋਰ ਦੇ ਘਰ ਵਿੱਚ ਰਹਿਣ ਲਈ ਮਜਬੂਰ ਹੋ ਰਹੇ ਹਨ। ਇਸ ਦੇ ਨਾਲ ਹੀ ਫ਼ਸਲਾਂ ਪੂਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਜੇ ਇਸੇ ਤਰ੍ਹਾਂ ਮੀਂਹ ਪੈਂਦਾ ਰਿਹਾ ਤਾਂ ਪੂਰਾ ਇਲਾਕਾ ਪਾਣੀ ਦੀ ਲਪੇਟ 'ਚ ਆਉਣ ਦੀ ਸੰਭਾਵਨਾ ਹੈ।