ਲੁਧਿਆਣਾ :ਪੰਜਾਬ ਵਿੱਚ (ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ) ਐਮਐਸਐਮਈਜ਼ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ, ਜਿਸ ਨੂੰ ਸੁਧਾਰਨ ਲਈ ਅੱਜ ਲੁਧਿਆਣਾ ਵਿਖੇ ਭਾਰਤੀ ਉਦਯੋਗ ਅਤੇ ਵਪਾਰ ਮੰਡਲ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਐਮਐਸਐਮਈਜ਼ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਬੀਰਮੀ ਜਿਨ੍ਹਾਂ ਨੂੰ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਲੁਧਿਆਣਾ ਤੋਂ ਵੱਖ-ਵੱਖ ਸੈਕਟਰਾਂ ਦੇ ਕਾਰੋਬਾਰੀਆਂ ਨੇ ਕੀਤੀ। ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਬੀਰਮੀ ਨੇ ਕਿਹਾ ਕਿ ਅੱਜ ਐਮ.ਐਸ.ਐਮ.ਈਜ਼ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ। ਉਨ੍ਹਾਂ ਨੂੰ ਉਨ੍ਹਾਂ ਦੇ ਮਾੜੇ ਹਾਲਾਤ 'ਚੋਂ ਬਾਹਰ ਕੱਢਣ ਲਈ ਨਵੀਆਂ ਥਾਵਾਂ ਦੀ ਮੰਗ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਨਵੀਂ ਸਨਅਤ ਲਈ ਵਾਜ੍ਹਬ ਦਰਾਂ 'ਤੇ ਕਰਜ਼ੇ, ਇਸ ਤੋਂ ਇਲਾਵਾ ਸਿੰਗਲ ਵਿੰਡੋ ਮਨਜ਼ੂਰੀ, ਕਾਰੋਬਾਰ ਲਈ ਵਧੀਆ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧਤਾ ਦੁਹਰਾਈ ਗਈ ਹੈ।
ਸਰਕਾਰ ਨੂੰ ਇੰਡਸਟ੍ਰੀ ਲਈ ਯੋਜਨਾ ਬਣਾਉਣ ਦੀ ਲੋੜ :ਇਸ ਮੌਕੇ ਮਲਕੀਤ ਸਿੰਘ ਬੀਰਮੀ, ਫਿਕੋ ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ, ਸਿਲਾਈ ਮਸ਼ੀਨ ਐਸੋਸੀਏਸ਼ਨ ਦੇ ਪ੍ਰਧਾਨ ਜਗਬੀਰ ਸਿੰਘ ਸੋਖੀ ਅਤੇ ਵਿਸ਼ਵਕਰਮਾ ਇੰਡਸਟਰੀ ਦੇ ਪ੍ਰਧਾਨ ਚਰਨਜੀਤ ਸਿੰਘ ਵਿਸ਼ਵਕਰਮਾ ਨੇ ਕਿਹਾ ਕਿ ਸਰਕਾਰਾਂ ਨੂੰ ਮਿਲ ਕੇ ਇੰਡਸਟਰੀ ਲਈ ਅਜਿਹੀ ਯੋਜਨਾ ਬਣਾਉਣੀ ਚਾਹੀਦੀ ਹੈ ਤਾਂ ਜੋ ਮਰ ਰਹੀ ਇੰਡਸਟਰੀ ਨੂੰ ਮੁੜ ਵਿਕਸਤ ਕੀਤਾ ਜਾ ਸਕੇ। ਮੌਜੂਦਾ ਸਮੇਂ ਵਿੱਚ ਆਪਸ ਵਿੱਚ ਤਾਲਮੇਲ ਦੀ ਘਾਟ ਕਾਰਨ ਕੇਂਦਰ ਦੀਆਂ ਸਕੀਮਾਂ ਪੰਜਾਬ ਤੱਕ ਨਹੀਂ ਪਹੁੰਚ ਰਹੀਆਂ ਅਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਕਾਮਯਾਬ ਹੁੰਦੀ ਨਜ਼ਰ ਆ ਰਹੀ ਹੈ।