ਲੁਧਿਆਣਾ: ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰਜਿਸਟਰਡ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਰਾਸ਼ਨ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਸਮਾਰੋਹ ਤਹਿਤ ਸਥਾਨਕ ਬੱਚਤ ਭਵਨ ਵਿਖੇ ਅੱਜ 10 ਸਮਾਰਟ ਰਾਸ਼ਨ ਕਾਰਡ ਵੰਡ ਯੋਜਨਾ ਦੀ ਸ਼ੁਰੂਆਤ ਕੀਤੀ।
ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਦੀ ਵਰਤੋਂ ਕਰਕੇ ਲਾਭਪਾਤਰੀ ਬਿਨਾਂ ਕਿਸੇ ਵਾਧੂ ਦਸਤਾਵੇਜ਼ਾਂ ਨੂੰ ਨਾਲ ਲਿਆਏ ਬਿਨਾਂ ਈ-ਪੋਜ ਮਸ਼ੀਨ ਰਾਹੀਂ ਸਰਕਾਰੀ ਡਿਪੂਆਂ ਤੋਂ ਅਨਾਜ ਲੈ ਸਕਦੇ ਹਨ। ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਹਾਸਲ ਕਰਨ ਲਈ ਈ-ਪੋਜ਼ ਮਸ਼ੀਨ 'ਤੇ ਸਵਾਇਪ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਹਿਲੇ ਜਿਹੜੇ ਸਰਕਾਰੀ ਕਣਕ ਵਿੱਚ ਘੁਟਾਲੇ ਹੋ ਰਹੇ ਸੀ ਉਹ ਵੀ ਹੁਣ ਸਮਾਰਟ ਰਾਸ਼ਨ ਕਾਰਡ ਨਾਲ ਨਹੀਂ ਹੋਣਗੇ। ਇਸ ਨਾਲ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।