ਪੰਜਾਬ

punjab

ETV Bharat / state

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦਾ... - Cabinet Minister Bharat Bhushan Ashu

ਕੈਬਨਿਟ ਮੰਤਰੀ (Cabinet Minister) ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਕਿਹਾ ਕਿ ਪੰਜਾਬ ਵਿਚ ਬੀਐਸਐਫ (BSF) ਦੀਆਂ ਤਾਕਤਾਂ ਨੂੰ ਵਧਾਉਣਾ ਮੰਦਭਾਗਾ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ
ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ

By

Published : Oct 17, 2021, 5:57 PM IST

ਲੁਧਿਆਣਾ:2022 ਦੀਆਂ ਚੋਣਾਂ (2022 elections) ਨੂੰ ਦੇਖਦੇ ਹੋਏ ਸਾਰੇ ਉਮੀਦਵਾਰਾਂ ਵੱਲੋਂ ਆਪਣੇ-ਆਪਣੇ ਹਲਕੇ ਵਿੱਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇੱਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਲੋਕਾਂ ਨੂੰ ਮਿਲਿਆ ਜਾ ਰਿਹਾ ਹੈ। ਉੱਥੇ ਹੀ ਕਾਂਗਰਸੀ ਆਗੂਆਂ ਵੱਲੋਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਇਸ ਲੜੀ ਵਿੱਚ ਕੈਬਨਿਟ ਮੰਤਰੀ (Cabinet Minister) ਭਾਰਤ ਭੂਸ਼ਣ ਆਸ਼ੂ (Bharat Bhushan Ashu) ਵੱਲੋਂ ਵੀ ਆਪਣੇ ਹਲਕੇ ਵਿੱਚ ਲੋਕਾਂ ਨੂੰ ਮਿਲਿਆ ਜਾ ਰਿਹਾ ਹੈ ਅਤੇ ਅੱਜ ਉਹ ਇੱਕ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ।

ਇਹ ਵੀ ਪੜੋ: BSF ਦਾ ਦਾਇਰਾ ਵਧਾਉਣ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਹੋਈਆਂ ਇੱਕ

ਉਨ੍ਹਾਂ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਵਿੱਚ ਬੀਐਸਐਫ (BSF) ਦੀਆਂ ਤਾਕਤਾਂ ਨੂੰ ਵਧਾਉਣਾ ਮੰਦਭਾਗਾ ਹੈ। ਬੇਸ਼ੱਕ ਜ਼ਰੂਰਤ ਅਨੁਸਾਰ ਬੀਐਸਐਫ (BSF) ਨੂੰ ਆਪਣੀਆਂ ਤਾਕਤਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ, ਪਰ ਸੂਬਿਆਂ ਬਾਰੇ ਫੈਸਲੇ ਲੈਂਦੇ ਹੋਏ ਸੂਬੇ ਦਾ ਪੱਖ ਜਾਣ ਲੇਣਾ ਚਾਹੀਦਾ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੁਆਰਾ ਦਿੱਤੇ ਬਿਆਨ ਨੂੰ ਉਨ੍ਹਾਂ ਦਾ ਨਿੱਜੀ ਬਿਆਨ ਦੱਸਿਆ ਅਤੇ ਕਿਹਾ ਜੇਕਰ ਸਾਰੀਆਂ ਤਾਕਤਾਂ ਬੀਐਸਐਫ (BSF) ਨੂੰ ਦੇਣੀਆਂ ਹਨ ਤਾਂ ਪੁਲਿਸ ਨੂੰ ਖ਼ਤਮ ਕਰ ਦੇਣਾ ਚਾਹੀਦਾ ਹੈ।

ਇਹ ਵੀ ਪੜੋ: ‘ਪੰਜਾਬ ਨੂੰ ਪਰੇਸ਼ਾਨ ਕਰਨ ਕਰਕੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੋਈ ਸੀ ਹੱਤਿਆ’

ABOUT THE AUTHOR

...view details