ਲੁਧਿਆਣਾ ਗੈਂਗਰੇਪ ਮਾਮਲਾ: ਕੁੜੀ ਨੂੰ ਇਨਸਾਫ਼ ਦਿਵਾਉਣ ਲਈ ਕੱਢਿਆ ਗਿਆ ਕੈਂਡਲ ਮਾਰਚ - lok insaaf party
ਲੁਧਿਆਣਾ: ਲੁਧਿਆਣਾ ਗੈਂਗਰੇਪ ਮਾਮਲੇ 'ਚ ਪੁਲਿਸ ਵਲੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਪਰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਭੜਾਸ ਕੱਢੀ ਜਾ ਰਹੀ ਹੈ। ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਤੇ ਪੰਜਾਬ ਏਕਤਾ ਪਾਰਟੀ ਦੇ ਆਗੂਆਂ ਨੇ ਕੁੜੀ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਕੱਢਿਆ।
ਲੁਧਿਆਣਾ ਗੈਂਗਰੇਪ ਮਾਮਲ 'ਚ ਇਨਸਾਫ਼ ਲਈ ਕੱਢਿਆ ਕੈਂਢਲ ਮਾਰਚ
ਲੋਕ ਇਨਸਾਫ਼ ਪਾਰਟੀ ਤੇ ਪੰਜਾਬ ਏਕਤਾ ਪਾਰਟੀ ਦੇ ਆਗੂਆਂ ਵਲੋਂ ਲੁਧਿਆਣਾ 'ਚ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਇਨਸਾਫ਼ ਦੀ ਲੜਾਈ ਲਈ ਸਾਂਝੇ ਤੌਰ ਤੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਆਗੂਆਂ ਵਲੋਂ ਸਰਕਾਰ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਗਈ।