ਲੁਧਿਆਣਾ: ਜੇਐੱਨਯੂ ਵਿੱਚ ਬੀਤੀ ਰਾਤ ਵਿਦਿਆਰਥੀਆਂ 'ਤੇ ਹੋਏ ਹਮਲੇ ਨੂੰ ਲੈ ਕੇ ਲਗਾਤਾਰ ਦੇਸ਼ ਭਰ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਵਿਦਿਆਰਥੀ ਜਥੇਬੰਦੀਆਂ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸ ਨੂੰ ਲੈ ਕੇ ਬੁੱਧਵਾਰ ਲੁਧਿਆਣਾ ਵਿੱਚ ਸਟੂਡੈਂਟ ਡੈਮੋਕ੍ਰੇਟਿਕ ਫੈਡਰੇਸ਼ਨ ਵੱਲੋਂ ਇੱਕ ਕੈਂਡਲ ਮਾਰਚ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਫੈਡਰੇਸ਼ਨ ਦੇ ਮੈਂਬਰਾਂ ਨੇ ਇਕੱਤਰ ਹੋ ਕੇ ਇੱਕ ਜਾਗਰੂਕਤਾ ਲਈ ਕੈਂਡਲ ਮਾਰਚ ਕੱਢਿਆ ਅਤੇ ਆਪਣਾ ਰੋਸ ਪ੍ਰਗਟ ਕੀਤਾ।
ਜੇਐੱਨਯੂ ਵਿਦਿਆਰਥੀਆਂ 'ਤੇ ਹੋਏ ਹਮਲੇ ਨੂੰ ਲੈ ਕੇ ਲੁਧਿਆਣ ਵਿੱਚ ਕੈਂਡਲ ਮਾਰਚ - Attack on Students in JNU
ਜੇਐੱਨਯੂ ਵਿੱਚ ਵਿਦਿਆਰਥੀਆਂ 'ਤੇ ਹੋਏ ਹਮਲੇ ਨੂੰ ਲੈ ਕੇ ਲੁਧਿਆਣਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਸਟੂਡੈਂਟ ਡੈਮੋਕ੍ਰੇਟਿਕ ਫੈਡਰੇਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਜੋ ਵੀ ਜੇਐੱਨਯੂ ਵਿੱਚ ਹੋਇਆ, ਉਹ ਬਹੁਤ ਹੀ ਨਿੰਦਣਯੋਗ ਗੱਲ ਹੈ।
ਸਟੂਡੈਂਟ ਡੈਮੋਕ੍ਰੇਟਿਕ ਫੈਡਰੇਸ਼ਨ ਦੇ ਮੈਂਬਰਾਂ ਨੇ ਦੱਸਿਆ ਕਿ ਜੋ ਵੀ ਜੇਐੱਨਯੂ ਵਿੱਚ ਹੋਇਆ, ਉਹ ਬਹੁਤ ਹੀ ਨਿੰਦਣਯੋਗ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਉਥੇ ਨੇੜੇ ਹੀ ਸੀ ਤਾਂ ਇਸ ਤਰ੍ਹਾਂ ਮੌਜੂਦਾ ਪ੍ਰਧਾਨ ਅਤੇ ਉਸ ਦੇ ਸਾਥੀਆਂ 'ਤੇ ਹਮਲਾ ਕਿਵੇਂ ਹੋ ਗਿਆ। ਮੈਂਬਰਾਂ ਨੇ ਕਿਹਾ ਕਿ ਕਾਲਜਾਂ ਵਿੱਚ ਜੋ ਸਿਆਸੀਕਰਨ ਅਤੇ ਵਪਾਰੀਕਰਨ ਹੋ ਰਿਹਾ ਹੈ, ਉਸ 'ਤੇ ਠੱਲ੍ਹ ਪਾਉਣ ਦੀ ਸਖ਼ਤ ਲੋੜ ਹੈ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਅਤੇ ਸਰਕਾਰ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਕਾਰਨ ਇਹ ਸਭ ਹੋ ਰਿਹਾ ਹੈ ਅਤੇ ਸਾਡੇ ਦੇਸ਼ ਦੇ ਵਿੱਚ ਸਾਰਿਆਂ ਨੂੰ ਆਪਣੇ ਮਨ ਦੀ ਗੱਲ ਕਰਨ ਦਾ ਹੱਕ ਹੈ। ਇਸ ਕਰਕੇ ਵਿਦਿਆਰਥੀਆਂ 'ਤੇ ਅਜਿਹੀ ਹਮਲੇ ਬੰਦ ਹੋਣੇ ਚਾਹੀਦੇ ਹਨ।