ਲੁਧਿਆਣਾ: ਪੰਜਾਬ 'ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਮੁੱਲਾਂਪੁਰ ਦਾਖਾ ਸੀਟ ਹਰ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਸਾਰੇ ਉਮੀਦਵਾਰਾਂ ਵੱਲੋਂ ਲਗਾਤਾਰ ਚੋਣ ਪ੍ਰਚਾਰ ਜਾਰੀ ਹੈ ਅਤੇ ਲੋਕਾਂ ਨੂੰ ਆਪਣੇ ਹੱਕ 'ਚ ਭੁਗਤਣ ਦੀਆਂ ਅਪੀਲਾਂ ਵੀ ਕੀਤੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਪ੍ਰਸ਼ਾਸਨ ਵੱਲੋਂ ਮਦਦ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਸਬੰਧੀ ਜਦੋਂ ਸੰਧੂ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦਾ ਸਤਿਕਾਰ ਕਰਦੇ ਹਨ ਤੇ ਸਾਰੇ ਅਫ਼ਸਰਾਂ ਨਾਲ ਹੀ ਉਨ੍ਹਾਂ ਦੀ ਨੇੜਤਾ ਹੈ।