ਲੁਧਿਆਣਾ: ਕਾਂਗਰਸ ਸਰਕਾਰ ਨੂੰ ਪੰਜਾਬ ਦੀ ਸੱਤਾ ਸੰਭਾਲੇ ਹੋਏ ਅੱਜ 2 ਸਾਲ ਪੂਰੇ ਹੋ ਰਹੇ ਹਨ ਇਸ ਦੌਰਾਨ ਅਕਾਲੀ-ਭਾਜਪਾ ਵਰਕਰਾਂ ਵੱਲੋਂ ਸੂਬੇ ਭਰ 'ਚ ਪ੍ਰਦਰਸ਼ਨ ਕਰ ਕੇ ਵਿਸ਼ਵਾਸਘਾਤ ਦਿਵਸ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਲੁਧਿਆਣਾ 'ਚ ਵੀ ਅੱਜ ਅਕਾਲੀ-ਭਾਜਪਾ ਵਰਕਰਾਂ ਵੱਲੋਂ ਮੁਜ਼ਾਹਰੇ ਕੀਤੇ ਗਏ
ਵਿਸ਼ਵਾਸਘਾਤ ਦਿਵਸ: 'ਕੈਪਟਨ ਨੇ ਲੋਕਾਂ ਨੂੰ ਇੱਕ ਚੀਜ ਦਿੱਤੀ ਹੈ ਉਹ ਹੈ ਧੋਖਾ'
ਸੂਬੇ ਭਰ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਸ਼ਵਾਸਘਾਤ ਦਿਵਸ ਮਨ੍ਹਾ ਰਹੀ ਹੈ। ਇਸ ਦੌਰਾਨ ਲੁਧਿਆਣਾ ਵਿੱਚ ਅਕਾਲੀ-ਭਾਜਪਾ ਵਰਕਰਾਂ ਨੇ ਸਰਕਾਰ ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਏ।
Captain cheated people: SAD
ਇਸ ਦੌਰਾਨ ਅਕਾਲੀ-ਭਾਜਪਾ ਆਗੂਆਂ ਨੇ ਕਿਹਾ ਕਿ ਜੋ ਵਾਅਦੇ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਲਈ ਕੀਤੇ ਸਨ ਉਨ੍ਹਾਂ ਚੋ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਲੁਧਿਆਣਾ ਤੋਂ ਭਾਜਪਾ ਦੇ ਸੀਨੀਅਰ ਆਗੂ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਪੰਜਾਬ ਦੀ ਕੈਪਟਨ ਸਰਕਾਰ ਨੇ ਜੇ ਲੋਕਾਂ ਨੂੰ ਕੁਝ ਦਿੱਤਾ ਹੈ ਤਾਂ ਉਹ ਹੈ ਸਿਰਫ਼ ਧੋਖਾ। ਇਸ ਤੋ ਇਲਾਵਾ ਅਕਾਲੀ ਦਲ ਦੇ ਲੁਧਿਆਣਾ ਜ਼ੋਨ 2 ਤੋਂ ਯੂਥ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।