ਪੰਜਾਬ

punjab

By

Published : Sep 8, 2019, 3:28 PM IST

ETV Bharat / state

ਬੈਂਸ ਦਾ ਕੈਪਟਨ 'ਤੇ ਨਿਸ਼ਾਨਾ, ਕਿਹਾ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ 'ਚ ਤੇਰਾ ਯਾਰ ਬੋਲਦਾ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਹ ਬਦਲੇ ਦੀ ਕਾਰਵਾਈ ਕਰ ਰਹੀ ਹੈ। ਬੈਂਸ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ ਤੂੰ ਨੀ ਬੋਲਦੀ ਰਕਾਨੇ ਤੂੰ ਨੀ ਬੋਲਦੀ ਤੇਰੇ 'ਚ ਤੇਰਾ ਯਾਰ ਬੋਲਦਾ।

ਫ਼ੋਟੋ

ਲੁਧਿਆਣਾ: ਗੁਰਦਾਸਪੁਰ ਦੇ ਡੀਸੀ ਨਾਲ ਬਦਸਲੂਕੀ ਕਰਨ ਦੇ ਮਾਮਲੇ 'ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਹੋ ਗਿਆ ਹੈ। ਜਿਸ ਤੋਂ ਬਾਅਦ ਸਿਮਰਜੀਤ ਬੈਂਸ ਮੀਡੀਆ ਨਾਲ ਰੁਬਰੂ ਹੋਏ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਇਹ ਬਦਲੇ ਦੀ ਕਾਰਵਾਈ ਕਰ ਰਹੀ ਹੈ।

ਵੇਖੋ ਵੀਡੀਓ

ਬੈਂਸ ਨੇ ਕਿਹਾ ਕਿ ਇੱਕ ਪਾਸੇ ਤਾਂ ਪੀੜਤ ਪਰਿਵਾਰਾਂ ਨਾਲ ਇੰਨਾ ਵੱਡਾ ਹਾਦਸਾ ਹੋ ਗਿਆ ਅਤੇ ਦੂਜੇ ਪਾਸੇ ਜਦੋਂ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦੀ ਲਾਸ਼ ਨਹੀਂ ਮਿਲੀ ਅਤੇ ਉਹ ਗੁਰਦਾਸਪੁਰ ਦੇ ਡੀਸੀ ਕੋਲ ਗਏ ਤਾਂ ਡੀਸੀ ਉਨ੍ਹਾਂ ਨੂੰ ਕਮਰੇ ਤੋਂ ਬਾਹਰ ਜਾਣ ਲਈ ਕਹਿੰਦਾ ਹੈ। ਬੈਂਸ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਮਾਮਲੇ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਜਿਸਦੇ ਖ਼ਿਲਾਫ ਉਨ੍ਹਾਂ ਨੇ ਹਾਈਕੋਰਟ 'ਚ ਅਪੀਲ ਪਾਈ ਹੈ ਇਸ ਨੂੰ ਲੈ ਕੇ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ ਜੋ ਕਿ ਸਰਾਸਰ ਸਿਆਸੀ ਬਦਲਾਖੋਰੀ ਦਾ ਹੀ ਨਤੀਜਾ ਹੈ।

ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿਟੀ ਸੈਂਟਰ ਘੋਟਾਲੇ ਦੇ ਖ਼ਿਲਾਫ ਹਾਈ ਕੋਰਟ 'ਚ ਜੋ ਬੈਂਸ ਭਰਾਵਾਂ ਵੱਲੋਂ ਰੀਵੀਊ ਪਟੀਸ਼ਨ ਪਾਈ ਗਈ ਹੈ ਉਸ ਨੂੰ ਲੈ ਕੇ ਬੈਂਸ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਦਾ ਫਰਜ਼ ਬਣਦਾ ਹੈ ਕਿ ਉਹ ਲੋਕਾਂ ਦੇ ਹੱਕ ਦੀ ਆਵਾਜ਼ ਬੁਲੰਦ ਕਰੇ ਜੋ ਕਿ ਪੰਜਾਬ ਦੀ ਕੈਪਟਨ ਸਰਕਾਰ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਡੀਸੀ ਬੈਂਸ ਨਾਲ ਗੱਲ ਕਰਨ ਤੋਂ ਇਨਕਾਰ ਕਰ ਰਹੇ ਸਨ ਜਿਸ ਕਾਰਨ ਬੈਂਸ ਨੇ ਉਨ੍ਹਾਂ ਨੂੰ ਅਜਿਹੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਹੈ, ਇਹ ਬਦਲੇ ਦੀ ਰਾਜਨੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਸਿਟੀ ਸੈਂਟਰ ਘੁਟਾਲੇ ਮਾਮਲੇ ਵਿੱਚ ਕੈਪਟਨ ਨੂੰ ਦਿੱਤੀ ਕਲੀਨ ਚਿਟ ਦੇ ਮਾਮਲੇ ਨੂੰ ਹਾਈਕੋਰਟ 'ਚ ਚੈਲੇਂਜ ਕਰਨ ਨੂੰ ਲੈ ਕੇ ਹੀ ਇਹ ਮਾਮਲਾ ਦਰਜ ਕੀਤਾ ਗਿਆ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ

ABOUT THE AUTHOR

...view details