ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ’ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ, ਜ਼ਿਲ੍ਹਾ ਅਦਾਲਤ ਨੇ ਪੁਲਿਸ ਨੂੰ ਬੈਂਸ ’ਤੇ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸੀ ਜਿਸ ਤੋਂ ਬਾਅਦ ਪੁਲਿਸ ਨੇ 376, 354, 354-a, 507, 120-b ਦੋ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਇਸ ਤੋਂ ਇਲਾਵਾ ਸਿਮਰਜੀਤ ਬੈਂਸ ਸਣੇ ਕਰਮਜੀਤ ਸਿੰਘ, ਬਲਜਿੰਦਰ ਕੌਰ ਜਸਬੀਰ ਕੌਰ ਸੁਖਚੈਨ ਸਿੰਘ ਪਰਮਜੀਤ ਸਿੰਘ ਗੋਗੀ ਸ਼ਰਮਾ ਪੀਏ ਬੈਂਸ ਨੂੰ ਨਾਮਜ਼ਦ ਕੀਤਾ ਗਿਆ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਨੇ ਨਾਅਰੇਬਾਜ਼ੀ ਕੀਤੀ ਨਾਲ ਹੀ ਉਨ੍ਹਾਂ ਨੇ ਸਿਮਰਜੀਤ ਬੈਂਸ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪੀੜਤ ਨੇ ਕਿਹਾ ਕਿ ਉਸਨੂੰ ਜੋ ਇਨਸਾਫ ਮਿਲਿਆ ਹੈ ਅਜੇ ਉਹ ਅਧੁਰਾ ਹੈ। ਸਿਮਰਜੀਤ ਬੈਂਸ ਨੂੰ ਤੁਰੰਤ ਗ੍ਰਿਫਤਾਰ ਕਰਨਾ ਚਾਹੀਦਾ ਹੈ। ਨਾਲ ਹੀ ਪੀੜਤਾਂ ਨੇ ਇਹ ਵੀ ਕਿਹਾ ਕਿ ਪੁਲਿਸ ਅਤੇ ਮੰਤਰੀ ਆਸ਼ੂ ਵੱਲੋਂ ਬੈਂਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰਦੇ ਰਹੇ ਪਰ ਉਹ ਨਾਕਾਮ ਰਹੇ। ਅਦਾਲਤ ਨੇ ਉਸਦਾ ਸਾਥ ਦਿੱਤਾ।