ਲੁਧਿਆਣਾ: ਪੰਜਾਬ ਦੇ ਵਿੱਚ ਜਿੱਥੇ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ ਉੱਥੇ ਹੀ ਪੰਜਾਬ ਦੀ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ। ਪੰਜਾਬ ਦੀ ਸਿਆਸਤ ਉੱਤੇ ਕੋਰੋਨਾ ਦਾ ਕੋਈ ਬਹੁਤਾ ਅਸਰ ਵਿਖਾਈ ਨਹੀਂ ਦੇ ਰਿਹਾ ਜਿਸ ਦੀ ਤਾਜ਼ਾ ਉਦਾਹਰਣ ਬੀਤੇ ਦਿਨੀਂ ਲੁਧਿਆਣਾ ਵਿੱਚ ਵੇਖਣ ਨੂੰ ਮਿਲੀ ਹੈ।
ਦਰਅਸਲ ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਅਤੇ ਟਕਸਾਲੀ ਅਕਾਲੀ ਦਲ ਆਗੂਆਂ ਵੱਲੋਂ ਨਵੀਂ ਪਾਰਟੀ ਐਲਾਨਣ ਲਈ ਇਕੱਠ ਕੀਤਾ ਗਿਆ ਜਿਸ ਦੌਰਾਨ ਕੋਰੋਨਾ ਸਬੰਧੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਇਸੇ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।