ਲੁਧਿਆਣਾ:ਕੋਰੋਨਾ ਕਾਲ ਵਿੱਚ ਅੱਜ ਲੰਮੇ ਇੰਤਜ਼ਾਰ ਦੇ ਬਾਅਦ ਸੀਬੀਐੱਸਈ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਤੀਜਿਆਂ ਨੂੰ ਲੈਕੇ ਵਿਦਿਆਰਥੀਆਂ ਦੇ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੁਧਿਆਣਾ ਦੇ ਵਿੱਚ ਚੰਗੇ ਨਤੀਜੇ ਆਉਣ ਨੂੰ ਲੈਕੇ ਵਿਦਿਆਰਥੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਹੈ।
CBSE 10th Result 2021: ਜਸ਼ਨਾਂ ‘ਚ ਡੁੱਬੇ ਵਿਦਿਆਰਥੀ - ਵਿਦਿਆਰਥੀਆਂ ਚ ਭਾਰੀ ਖੁਸ਼ੀ ਦੀ ਲਹਿਰ
ਕੋਰੋਨਾ ਕਾਲ ਦੌਰਾਨ ਸੀਬੀਐੱਸਈ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਆਏ ਨਤੀਜਿਆਂ ਨੂੰ ਲੈਕੇ ਲੁਧਿਆਣਾ ਵਿੱਚ ਵਿਦਿਆਰਥੀਆਂ ਤੇੇ ਉਨ੍ਹਾਂ ਦੇ ਅਧਿਆਪਕਾਂ ਦੇ ਵੱਲੋਂ ਇੱਕ-ਦੂਜੇ ਮੂੰਹ ਮਿੱਠਾ ਕਰਕੇ ਖੁਸ਼ੀ ਮਨਾਈ ਜਾ ਰਹੀ ਹੈ।

CBSE 10th Result 2021: ਜਸ਼ਨਾਂ ‘ਚ ਡੁੱਬੇ ਵਿਦਿਆਰਥੀ
CBSE 10th Result 2021: ਜਸ਼ਨਾਂ ‘ਚ ਡੁੱਬੇ ਵਿਦਿਆਰਥੀ
ਵਿਦਿਆਰਥੀਆਂ ਦੇ ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਜਾ ਰਹੀ ਹੈ। ਇਸ ਦੌਰਾਨ ਖੁਸ਼ੀ ਵਿੱਚ ਖੀਵੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੇ ਨਤੀਜੇ ਬਹੁਤ ਚੰਗੇ ਆਏ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਕੋਰੋਨਾ ਕਾਲ ਦੇ ਵਿੱਚ ਉਨ੍ਹਾਂ ਦੇ ਸਕੂਲ ਬੰਦ ਸਨ ਪਰ ਫਿਰ ਵੀ ਉਨ੍ਹਾਂ ਵੱਲੋਂ ਪੜ੍ਹਾਈ ਕੀਤੀ ਗਈ ਤੇ ਇਸਦੇ ਚੱਲਦੇ ਹੀ ਉਨ੍ਹਾਂ ਦੇ ਚੰਗੇ ਨਤੀਜੇ ਆਏ ਹਨ ਤੇ ਉਹ ਨਤੀਜਿਆਂ ਤੋਂ ਸੰਤੁਸ਼ਟ ਹਨ।
ਇਹ ਵੀ ਪੜ੍ਹੋ: CBSE 10th Result 2021: ਅੰਮ੍ਰਿਤਸਰ ਦੇ ਨੌਜਵਾਨ ਨੇ ਪੰਜਾਬ ਦਾ ਨਾਮ ਕੀਤਾ ਰੌਸ਼ਨ