ਪੰਜਾਬ

punjab

ETV Bharat / state

CBSE 10th Result 2021: ਨਤੀਜਿਆਂ ‘ਤੇ ਕੀ ਬੋਲੇ ਵਿਦਿਆਰਥੀ ? - ਖੁਸ਼ੀ ਮਨਾਈ ਜਾ ਰਹੀ

ਸੀਬੀਐੱਸਈ ਵੱਲੋਂ ਐਲਾਨੇ ਗਏ ਨਤੀਜਿਆਂ ਨੂੰ ਲੈਕੇ ਵਿਦਿਆਰਥੀਆਂ ਦੇ ਪ੍ਰਤੀਕਰਮ ਸਾਹਮਣੇ ਆਏ ਹਨ। ਵਿਦਿਆਰਥੀਆਂ ਦਾ ਕਹਿਣੈ ਹੈ ਕਿ ਕੋਰੋਨਾ ਕਾਲ ਦੌਰਾਨ ਉਨ੍ਹਾਂ ਦੀ ਪੜ੍ਹਾਈ ‘ਤੇ ਅਸਰ ਪਿਆ ਸੀ ਪਰ ਜਿਸ ਤਰ੍ਹਾਂ ਦੇ ਨਤੀਜੇ ਆਏ ਹਨ ਉਨ੍ਹਾਂ ਨਤੀਜਿਆਂ ਨੂੰ ਲੈਕੇ ਉਹ ਕਾਫੀ ਸੰਤੁਸ਼ਟ ਹਨ ਕਿਉਂਕਿ ਉਨ੍ਹਾਂ ਦੇ ਨੰਬਰ ਕਾਫੀ ਚੰਗੇ ਆਏ ਹਨ।

CBSE 10th Result 2021: ਨਤੀਜਿਆਂ ‘ਤੇ ਕੀ ਬੋਲੇ ਵਿਦਿਆਰਥੀ ?
CBSE 10th Result 2021: ਨਤੀਜਿਆਂ ‘ਤੇ ਕੀ ਬੋਲੇ ਵਿਦਿਆਰਥੀ ?

By

Published : Aug 3, 2021, 5:27 PM IST

ਲੁਧਿਆਣਾ: ਕੋਰੋਨਾ ਕਾਲ ਵਿੱਚ ਅੱਜ ਲੰਮੇ ਇੰਤਜ਼ਾਰ ਦੇ ਬਾਅਦ ਸੀਬੀਐੱਸਈ ਵੱਲੋਂ ਦਸਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਨਤੀਜਿਆਂ ਨੂੰ ਲੈਕੇ ਵਿਦਿਆਰਥੀਆਂ ਦੇ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੁਧਿਆਣਾ ਦੇ ਵਿੱਚ ਚੰਗੇ ਨਤੀਜੇ ਆਉਣ ਨੂੰ ਲੈਕੇ ਵਿਦਿਆਰਥੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਹੈ।

CBSE 10th Result 2021: ਨਤੀਜਿਆਂ ‘ਤੇ ਕੀ ਬੋਲੇ ਵਿਦਿਆਰਥੀ ?

ਵਿਦਿਆਰਥੀਆਂ ਦੇ ਅਧਿਆਪਕਾਂ ਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਬੱਚਿਆਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਜਾ ਰਹੀ ਹੈ। ਇਸ ਦੌਰਾਨ ਖੁਸ਼ੀ ਵਿੱਚ ਖੀਵੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੇ ਨਤੀਜੇ ਬਹੁਤ ਚੰਗੇ ਆਏ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਕੋਰੋਨਾ ਕਾਲ ਦੇ ਵਿੱਚ ਉਨ੍ਹਾਂ ਦੇ ਸਕੂਲ ਬੰਦ ਸਨ ਪਰ ਫਿਰ ਵੀ ਉਨ੍ਹਾਂ ਵੱਲੋਂ ਪੜ੍ਹਾਈ ਕੀਤੀ ਗਈ ਤੇ ਇਸਦੇ ਚੱਲਦੇ ਹੀ ਉਨ੍ਹਾਂ ਦੇ ਚੰਗੇ ਨਤੀਜੇ ਆਏ ਹਨ ਤੇ ਉਹ ਨਤੀਜਿਆਂ ਤੋਂ ਸੰਤੁਸ਼ਟ ਹਨ।

ਇਹ ਵੀ ਪੜ੍ਹੋ: CBSE 10th Result 2021: ਵਿਦਿਆਰਥੀਆਂ ਦਾ ਇੰਤਜ਼ਾਰ ਹੋਇਆ ਖ਼ਤਮ, ਵੇਖੋ ਐਲਾਨ ਹੋਏ ਨਤੀਜੇ

ABOUT THE AUTHOR

...view details