ਲੁਧਿਆਣਾ: ਲੁਧਿਆਣਾ ਦੇ ਲਵ ਕੁਸ਼ ਨਗਰ ਦੀਆਂ ਸੀਸੀਟੀਵੀ ਤਸਵੀਰਾਂ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜਿਸ ਵਿੱਚ ਕੁੱਟਮਾਰ ਅਤੇ ਆਪਸੀ ਝਗੜਾ ਹੋ ਦਿਖਾਈ ਦੇ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਦੇ ਘਰ 'ਤੇ ਇਹ ਹਮਲਾ ਕੀਤਾ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦੀਆ ਕਿਹਾ ਕਿ ਪੁਲਿਸ ਇਸ ਮਾਮਲੇ 'ਤੇ ਕੋਈ ਕਰਵਾਈ ਨਹੀਂ ਕਰ ਰਹੀ ਹੈ।
ਲੁਧਿਆਣਾ 'ਚ ਕੁੜੀ ਨਾਲ ਕੁੱਟਮਾਰ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਸੀਸੀਟੀਵੀ ਤਸਵੀਰਾਂ - punjab online news
ਪਰਿਵਾਰ ਦੇ ਆਪਸੀ ਝਗੜੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਪੀੜਤ ਪਰਿਵਾਰ ਮੁਤਾਬਕ ਉਨ੍ਹਾਂ ਦੀ ਬੇਟੀ ਦੇ ਸਹੁਰੇ ਪਰਿਵਾਰ ਨੇ ਇਹ ਹਮਲਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪੂਜਾ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਹੀ ਗੁਆਂਢ 'ਚ ਰਹਿਣ ਵਾਲੇ ਲੜਕੇ ਦੇ ਨਾਲ ਵਿਆਹ ਹੋਇਆ ਸੀ। ਜੋ ਕਿ ਉਸ ਨਾਲ ਕੁੱਟਮਾਰ ਕਰਦਾ ਸੀ। ਉਨ੍ਹਾਂ ਕਿਹਾ ਕਿ ਬੀਤੇ ਦਿਨ ਵੀ ਉਸਦੇ ਸਹੁਰੇ ਪਰਿਵਾਰ ਨੇ ਕੁੱਝ ਗੁੰਡਿਆਂ ਨੂੰ ਲੈ ਕੇ ਉਨ੍ਹਾਂ ਦੇ ਘਰ 'ਤੇ ਹਮਲਾ ਕਰ ਦਿੱਤਾ ਸੀ। ਜਿਸ ਵਿੱਚ ਉਸ ਦੇ ਭਰਾ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਅਤੇ ਉਸ ਨਾਲ ਵੀ ਕੁੱਟਮਾਰ ਕੀਤੀ ਗਈ ਹੈ।
ਏਡੀਸੀਪੀ ਗੁਰਪ੍ਰੀਤ ਸਿੰਘ ਸਿਕੰਦ ਦਾ ਕਹਿਣਾ ਹੈ ਕਿ ਮਾਮਲਾ ਨੂੰ ਧਿਆਨ ਵਿੱਚ ਰੱਖ ਕੇ ਕਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਆਪਸੀ ਪਰਿਵਾਰ ਦੇ ਝਗੜੇ ਦਾ ਮਾਮਲਾ ਹੈ। ਜਿਸ ਤੇ ਲੜਕੀ ਵੱਲੋਂ ਸ਼ਿਕਾਇਤ ਦਰਜ਼ ਕਰ ਕਾਰਵਾਈ ਕੀਤੀ ਜਾ ਰਹੀ ਹੈ।