ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਅਗਨੀਪਥ ਯੋਜਨਾ ਦਾ ਵਿਰੋਧ ਹੁਣ ਪੰਜਾਬ ਤੱਕ ਪਹੁੰਚ ਗਿਆ ਹੈ। ਇਸ ਵਿਰੋਧ ਵਿਚਾਲੇ ਲੁਧਿਆਣਾ ਵਿੱਚ ਨੌਜਵਾਨਾਂ ਵੱਲੋਂ ਰੇਲਵੇ ਸਟੇਸ਼ਨ ਦੀ ਭੰਨਤੋੜ ਕੀਤੀ ਗਈ ਹੈ। ਨੌਜਵਾਨ ਲਾਠੀਆਂ, ਤਲਵਾਰਾਂ ਅਤੇ ਲੋਹੇ ਦੀਆਂ ਰਾਡਾਂ ਤੇ ਤ ਲੈ ਕੇ ਪਹੁੰਚੇ।
ਲੁਧਿਆਣਾ ਵਿਖੇ ਰੇਲਵੇ ਸਟੇਸ਼ਨ ਦੀ ਭੰਨਤੋੜ ਇਹ ਵੀ ਪੜ੍ਹੋ:ਅਗਨੀਪਥ ਸਕੀਮ ਦੇ ਖਿਲਾਫ ਹੋ ਰਹੇ ਵਿਰੋਧ ਕਾਰਨ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ, ਯਾਤਰੀ ਪਰੇਸ਼ਾਨ
ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨ-ਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਲੁਧਿਆਣਾ ਰੇਲਵੇ ਸਟੇਸ਼ਨ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਇਸ ਫੁਟੇਜ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਜਦੋਂ ਪ੍ਰਦਰਸ਼ਨਕਾਰੀ ਰੇਲਵੇ ਸਟੇਸ਼ਨ ਵਿੱਚ ਦਾਖਲ ਹੋਏ ਅਤੇ ਲੋਕ ਡਰ ਦੇ ਮਾਰੇ ਭੱਜਣ ਲਈ ਮਜ਼ਬੂਰ ਹੋਏ ਤਾਂ ਕਿਸ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ:ਅਗਨੀਪਥ ਯੋਜਨਾ ਦਾ ਲੁਧਿਆਣਾ ਅਤੇ ਜਲੰਧਰ 'ਚ ਵਿਰੋਧ, 4 ਗ੍ਰਿਫਤਾਰ, 17 ਟਰੇਨਾਂ ਰੱਦ