ਪੰਜਾਬ

punjab

ETV Bharat / state

ਸਤਿਗੁਰੂ ਰਾਮ ਸਿੰਘ ਦਾ ਜਨਮ ਦਿਹਾੜਾ ਮਨਾਇਆ - ਸਤਿਗੁਰੂ ਰਾਮ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਰਾਮ ਸਿੰਘ ਦਾ 205ਵਾਂ ਜਨਮ ਦਿਹਾੜਾ ਅੱਜ ਭੈਣੀ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸੂਬਾ ਪੱਧਰੀ ਸਮਾਗਮ ਗੁਰਦੁਆਰਾ ਭੈਣੀ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਭਾਰਤ ਭੂਸ਼ਨ ਆਸ਼ੂ ਨੇ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

Celebrated the birthday of Satguru Ram Singh Ji
ਸਤਿਗੁਰੂ ਰਾਮ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

By

Published : Feb 16, 2021, 7:35 PM IST

ਲੁਧਿਆਣਾ: ਨਾਮਧਾਰੀ ਸੰਪਰਦਾਇ ਦੇ ਮੁਖੀ ਸਤਿਗੁਰੂ ਰਾਮ ਸਿੰਘ ਜੀ ਦਾ 205ਵਾਂ ਜਨਮ ਦਿਹਾੜਾ ਅੱਜ ਭੈਣੀ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸੂਬਾ ਪੱਧਰੀ ਸਮਾਗਮ ਗੁਰਦੁਆਰਾ ਭੈਣੀ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਇਸ ਦੌਰਾਨ ਭਾਰਤ ਭੂਸ਼ਨ ਆਸ਼ੂ ਨੇ ਸਤਿਗੁਰੂ ਰਾਮ ਸਿੰਘ ਦੇ ਜੀਵਨ ਬਾਰੇ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਸਤਿਗੁਰੂ ਰਾਮ ਸਿੰਘ ਦਾ ਜਨਮ ਦਿਹਾੜਾ ਮਨਾਇਆ

ਇਸ ਮੌਕੇ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਨੇ ਹਮੇਸ਼ਾ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦੇ ਖਿਲਾਫ਼ ਲੜਾਈ ਲੜੀ ਸੀ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਉਨ੍ਹਾਂ ਦਾ ਹੱਕ ਦਿਵਾਉਣ ਲਈ ਅਤੇ ਸਮਾਜ ਦੀ ਸੌੜੀ ਸੋਚ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਦਾ ਅਹਿਮ ਯੋਗਦਾਨ ਰਿਹਾ।

ਉਨ੍ਹਾਂ ਨੇ ਕਿਹਾ ਕਿ ਨਾਮਧਾਰੀ ਸਮਾਜ ਦਾ ਜੋ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਰਿਹਾ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਸਮੁੱਚੇ ਸਮਾਜ ਨੂੰ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਦੀ ਅਪੀਲ ਕਰਦੇ ਹਨ, ਕਿਉਂਕਿ ਸਤਿਗੁਰੂ ਰਾਮ ਸਿੰਘ ਨੇ ਹਮੇਸ਼ਾ ਹੀ ਸਮਾਜ ਨੂੰ ਉੱਚਾ ਚੁੱਕਣ ਦੀ ਔਰਤਾਂ ਦਾ ਮਾਨ ਸਨਮਾਨ ਕਰਨ ਦਾ ਉਪਦੇਸ਼ ਦਿੱਤਾ ਸੀ।

ਇਹ ਵੀ ਪੜ੍ਹੋ: ਦਸ਼ਮ ਪਾਤਸ਼ਾਹ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ABOUT THE AUTHOR

...view details