ਲੁਧਿਆਣਾ: ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਕਈ ਕਿਸਾਨਾਂ ਦੀ ਜ਼ਮੀਨ ਹਾਈਵੇਅ ‘ਚ ਆਉਣ ਕਰਕੇ ਉਨ੍ਹਾਂ ਨੂੰ ਅਕਵਾਇਰ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਜ਼ਮੀਨ ਦਾ ਵਾਜਿਬ ਮੁੱਲ ਨਹੀਂ ਦਿੱਤਾ ਜਾ ਰਿਹਾ, ਜਿਸ ਦੇ ਰੋਸ ਵਿੱਚ ਆ ਕੇ ਅੱਜ ਇਨ੍ਹਾਂ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਢਿੱਲੋਂ ਦੀ ਅਗਵਾਈ ਵਿੱਚ ਮਾਲ ਅਫ਼ਸਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਕਿਸਾਨਾਂ ਨੇ ਕਿਹਾ, ਕਿ ਜੇ ਕਿਸਾਨਾਂ ਨੂੰ ਜ਼ਮੀਨਾਂ ਦਾ ਸਹੀ ਮੁੱਲ ਨਾ ਦਿੱਤਾ ਗਿਆ, ਤਾਂ ਉਹ ਆਪਣੀ ਜ਼ਮੀਨਾਂ ਨਹੀਂ ਦੇਣਗੇ। ਇਸ ਦੌਰਾਨ ਅਕਾਲੀ ਦਲ ਦੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਢਿੱਲੋਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਸਾਧੇ
ਸ਼ਰਨਜੀਤ ਢਿੱਲੋਂ ਨੇ ਕਿਹਾ, ਕਿ ਵਿਕਾਸ ਦੇ ਨਾਂ ‘ਤੇ ਸੜਕਾਂ ਤਾਂ ਬਣਾਈਆਂ ਜਾ ਰਹੀਆਂ ਹਨ, ਪਰ ਭੋਲੇ ਭਾਲੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਉਨ੍ਹਾਂ ਨੂੰ ਵਾਜਬ ਮੁੱਲ ਨਹੀਂ ਦਿੱਤਾ ਜਾ ਰਿਹਾ। ਜਿਸ ਕਰਕੇ ਕਿਸਾਨਾਂ ਕੇਂਦਰ ਤੇ ਪੰਜਾਬ ਸਰਕਾਰ ਦੀ ਲੁੱਟ ਦਾ ਸ਼ਿਕਾਰ ਹੋ ਰਹੇ ਹਨ।