ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕੇਂਦਰ ਤੇ ਕਿਸਾਨਾਂ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਕੇਂਦਰ ਨੇ ਜਿਨ੍ਹਾਂ ਦੋ ਨੋਟੀਫਿਕੇਸ਼ਨਾਂ 'ਤੇ ਸਹਿਮਤੀ ਜਤਾਈ ਹੈ, ਉਨ੍ਹਾਂ 'ਤੇ ਤਾਂ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਹੀ ਸਹਿਮਤ ਸੀ। ਪਰ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਤਾਂ ਹਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਆਪਣਾ ਰੋਸ਼ ਜ਼ਾਹਰ ਕਰ ਰਹੇ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ ਤੇ ਉਨ੍ਹਾਂ ਦਾ ਅੰਦੋਲਨ ਅਜੇ ਤੱਕ ਸ਼ਾਂਤੀਪੂਰਨ ਹੈ।
ਮੰਤਰੀ ਆਸ਼ੂ ਨੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਿਆ ਚਾਹੀਦੀ ਹੈ ਕੇਂਦਰ ਸਰਕਾਰ ਇਹ ਕਹਿੰਦੀ ਹੈ ਕਿ ਕਾਨੂੰਨ ਕਿਸਾਨਾਂ ਦੇ ਹੱਕ 'ਚ ਹੈ ਤਾਂ ਉਹਨਾਂ ਨੂੰ ਕਿਸਾਨਾਂ ਦੀਆਂ ਮੰਗਾਂ 'ਤੇ ਸਹਿਮਤ ਹੋਣਾ ਚਾਹੀਦਾ ਹੈ।
ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਨਹੀਂ ਭੁੱਲਣਾ ਚਾਹੀਦਾ: ਆਸ਼ੂ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਕੇਂਦਰ ਸਰਕਾਰ ਖੁੱਲ੍ਹੇ ਦਿਲ ਨਾਲ ਕਿਸਾਨਾਂ ਦੀ ਗੱਲ ਸੁਣ ਕੇ ਮਸਲਾ ਹੱਲ ਕਰੇਗੀ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੂਰੇ ਦੇਸ਼ ਦਾ ਪੇਟ ਭਰਿਆ ਹੈ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਯੋਗਦਾਨ ਨੂੰ ਨਹੀਂ ਭੁੱਲਣਾ ਚਾਹੀਦਾ।
ਉਨ੍ਹਾਂ ਨੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕਰਦੇ ਹਨ ਕਿ ਉਹ ਕਿਸੇ ਵੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਉਣ ਕਿਉਂਕਿ ਜੇ ਮੋਬਾਈਲ ਟਾਵਰਾਂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਨਾਲ ਆਮ ਲੋਕ ਹੀ ਤੰਗ ਹੋਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਦਾ ਅੰਦੋਲਨ ਸ਼ਾਂਤਮਈ ਰਿਹਾ ਹੈ ਅਤੇ ਉਹ ਕਿਸਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣਾ ਅੰਦੋਲਨ ਇਸੇ ਤਰ੍ਹਾਂ ਜਾਰੀ ਰੱਖਣ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ।