ਲੁਧਿਆਣਾ: 'ਭਾਰਤ ਛੱਡੋ ਅੰਦੋਲਨ' ਦੀ 78ਵੀਂ ਵਰ੍ਹੇਗੰਢ ਮੌਕੇ ਸੀਟੂ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਲਈ ਰਾਏਕੋਟ ਸ਼ਹਿਰ ਵਿੱਚ ਜੇਲ੍ਹ ਭਰੋ ਅੰਦੋਲਨ ਦੌਰਾਨ ਪ੍ਰਦਰਸ਼ਨ ਕੀਤਾ ਗਿਆ, ਸਗੋਂ ਐਤਵਾਰ ਨੂੰ ਰਾਏਕੋਟ ਦੇ ਇਤਿਹਾਸਕ ਤਲਵੰਡੀ ਗੇਟ ਅੱਗੇ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਪ੍ਰਕਾਸ਼ ਸਿੰਘ ਬਰਮੀ, ਰਾਜਜਸਵੰਤ ਸਿੰਘ ਤਲਵੰਡੀ, ਪ੍ਰਕਾਸ਼ ਸਿੰਘ ਹਿੱਸੋਵਾਲ ਅਤੇ ਬੀਬੀ ਬਲਜੀਤ ਕੌਰ ਬਸਰਾਵਾਂ ਸਮੇਤ ਦਰਜਨਾਂ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਰਾਏਕੋਟ ਵਿਖੇ ਸੀਟੂ ਵੱਲੋਂ 'ਭਾਰਤ ਛੱਡੋ ਅੰਦੋਲਨ' ਦੀ 78ਵੀਂ ਵਰੇਗੰਢ ਮੌਕੇ ਪ੍ਰਦਰਸ਼ਨ ਤੇ ਜੇਲ੍ਹ ਭਰੋ ਅੰਦੋਲਨ
'ਭਾਰਤ ਛੱਡੋ ਅੰਦੋਲਨ' ਦੀ 78ਵੀਂ ਵਰ੍ਹੇਗੰਢ ਮੌਕੇ ਸੀਟੂ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਰਾਖੀ ਲਈ ਰਾਏਕੋਟ ਸ਼ਹਿਰ ਵਿੱਚ ਜੇਲ੍ਹ ਭਰੋ ਅੰਦੋਲਨ ਦੌਰਾਨ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ 'ਤੇ ਮੌਜੂਦ ਡਿਊਟੀ ਮੈਜਿਸਟਰੇਟ ਤਹਿਸੀਲਦਾਰ ਮੁਖਤਿਆਰ ਸਿੰਘ ਅਤੇ ਥਾਣਾ ਸਿਟੀ ਦੇ ਪੁਲਿਸ ਮੁਖੀ ਸਬ ਇੰਸਪੈਕਟਰ ਹੀਰਾ ਸਿੰਘ ਨੇ ਜਦੋਂ ਸੀਟੂ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦਾ ਐਲਾਨ ਕੀਤਾ ਤਾਂ ਗੁਸੇ ਨਾਲ ਭਰੇ ਪੀਤੇ ਸੈਕੜੇ ਸੀਟੂ ਵਰਕਰ, ਜਿੰਨ੍ਹਾਂ ਵਿੱਚ ਵੱਡੀ ਗਿਣਤੀ ਔਰਤਾਂ ਵੀ ਮੌਜੂਦ ਸਨ, ਨੇ ਗੱਡੀਆਂ ਦੇ ਪਿੱਛੇ ਹੀ ਥਾਣੇ ਨੂੰ ਤੁਰ ਪਏ। ਲੋਕਾਂ ਦੇ ਰੋਹ ਨੂੰ ਦੇਖਦਿਆਂ ਪੁਲਿਸ ਨੇ ਲੇਬਰ ਚੌਂਕ ਵਿੱਚ ਹੀ ਸੀਟੂ ਆਗੂਆਂ ਨੂੰ ਰਿਹਾਅ ਕਰ ਦਿੱਤਾ।
ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਹੋਰ ਆਗੂਆਂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਜਨਤਕ ਇਕੱਠਾਂ 'ਤੇ ਪਾਬੰਦੀਆਂ ਲਾ ਕੇ ਦੇਸ਼ 'ਚ ਅਣਐਲਾਨੀ ਐਮਰਜੈਂਸੀ ਲਗਾ ਰੱਖੀ ਹੈ। ਦੇਸ਼ ਦੇ ਜਨਤਕ ਅਦਾਰਿਆਂ ਦੀ ਨਿਲਾਮੀ ਕੀਤੀ ਜਾ ਰਹੀ ਹੈ, ਖੇਤੀ ਆਰਡੀਨੈਂਸਾਂ ਦੇ ਨਾਂ ਹੇਠ ਖੇਤੀ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਆਮਦਨ ਕਰ ਦੇ ਘੇਰੇ ਤੋਂ ਬਾਹਰ ਮਜਦੂਰਾਂ ਨੂੰ 7500 ਰੁਪਏ ਮਹੀਨਾ ਅਤੇ ਪਰਿਵਾਰ ਨੂੰ ਰਾਸ਼ਨ ਦਿੱਤਾ ਜਾਵੇ।ਆਂਗਨਵਾੜੀ ਅਤੇ ਹੋਰ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਂਦਾ ਜਾਵੇ।