ਲੁਧਿਆਣਾ: ਜ਼ਿਲ੍ਹੇ ਵਿੱਚ ਹਰ ਦਿਨ ਕੋਈ ਨਾ ਕੋਈ ਅਜਿਹਾ ਮਾਮਲਾ ਚੋਰੀਂ ਜਾ ਲੜਾਈ ਦਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਜਿਸ ਕਰਕੇ ਲੁਧਿਆਣਾ ਵਿੱਚ ਸਹਿਮ ਦਾ ਮਾਹੌਲ ਬਣਿਆ ਰਹਿੰਦਾ ਹੈ।
ਅਜਿਹਾ ਹੀ ਇੱਕ ਮਾਮਲਾ ਰਾਏਕੋਟ ਦੇ ਮੰਡੀ ਗੋਬਿੰਦਗੜ੍ਹ (Mandi Gobindgarh) ਵਿਖੇ ਤਕਰੀਬਨ ਇੱਕ ਮਹੀਨਾ ਪਹਿਲਾਂ ਪੁਲਿਸ ਅਤੇ ਪਰਿਵਾਰ ਵਿਚਕਾਰ ਹੋਈ ਝੜਪ ਵਿੱਚ ਜਿੰਮੇਵਾਰ ਪੁਲਿਸ ਅਧਿਕਾਰੀਆਂ 'ਤੇ ਕਾਨੂੰਨੀ ਕਾਰਵਾਈ ਕਰਵਾਉਣ ਅਤੇ ਪੀੜਤ ਪਰਵਾਰ ਨੂੰ ਇਨਸਾਫ਼ ਦਵਾਉਣ ਦੀ ਮੰਗ ਨੂੰ ਲੈ ਕੇ ਬੀਕੇਯੂ (ਡਕੌਂਦਾ) ਅਤੇ ਪਰਿਵਾਰਕ ਮੈਂਬਰਾਂ ਵੱਲੋਂ ਇਲਾਕੇ ਦੇ ਪਿੰਡਾਂ ਦੇ ਸਹਿਯੋਗ ਨਾਲ ਪੁਲਿਸ ਪ੍ਰਸ਼ਾਸਨ ਖਿਲਾਫ਼ ਰਾਏਕੋਟ ਸ਼ਹਿਰ ਦੇ ਪ੍ਰਮੁੱਖ ਬਰਨਾਲਾ ਚੌਂਕ (Ludhiana-Bathinda State Highway) ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ।
ਜਿਸ ਦੌਰਾਨ ਲੁਧਿਆਣਾ-ਬਠਿੰਡਾ ਰਾਜ ਮਾਰਗ (Ludhiana-Bathinda State Highway) 'ਤੇ ਮੰਗਵਾਰ ਨੂੰ ਸਾਰਾ ਦਿਨ ਮੁਕੰਮਲ ਚੱਕਾ ਜਾਮ ਰਿਹਾ। ਜਿਸ ਨਾਲ ਇਲਾਕੇ ਦੇ ਵਸਨੀਕਾਂ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਧਰਨੇ ਨੂੰ ਬੀਕੇਯੂ (BKU Dakonda) ਦੇ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਨਰੈਣ ਦੱਤ ਇਨਕਲਾਬੀ ਕੇਂਦਰ ਪੰਜਾਬ, ਮਹਿੰਦਰ ਸਿੰਘ ਕਮਾਲਪੁਰਾ ਜਿਲ੍ਹਾ ਪ੍ਰਧਾਨ ਬੀਕੇਯੂ (ਡਕੌਂਦਾ), ਰਣਧੀਰ ਸਿੰਘ ਬੱਸੀਆਂ ਬੀਕੇਯੂ (BKU Dakonda) ਬਲਾਕ ਪ੍ਰਧਾਨ ਰਾਏਕੋਟ, ਜਗਰਾਜ ਸਿੰਘ ਹਰਦਾਸਪੁਰਾ ਪ੍ਰਧਾਨ ਬਲਾਕ ਮਹਿਲਾ ਕਲਾਂ ਅਤੇ ਸੀਟੂ ਆਗੂ ਡਾ.ਪ੍ਰਕਾਸ਼ ਸਿੰਘ ਬਰ੍ਹਮੀ ਨੇ ਸੰਬੋਧਨ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ।