ਪੰਜਾਬ

punjab

ETV Bharat / state

ਲੁਧਿਆਣਾ 'ਚ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ 'ਚ ਮੌਸਮ ਹੋ ਜਾਵੇਗਾ ਸਾਫ਼

ਉੱਤਰ-ਭਾਰਤ ਵਿੱਚ ਲਗਾਤਾਰ ਵੈਸਟਰਨ ਡਿਸਟਰਬੈਂਸ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਦਾ ਮਿਜਾਜ਼ ਲਗਾਤਾਰ ਬਦਲਦਾ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਮੌਸਮ ਸਾਫ਼ ਹੋ ਜਾਵੇਗਾ।

ਫ਼ੋਟੋ
ਫ਼ੋਟੋ

By

Published : Jan 7, 2021, 10:25 PM IST

ਲੁਧਿਆਣਾ: ਉੱਤਰ-ਭਾਰਤ ਵਿੱਚ ਲਗਾਤਾਰ ਵੈਸਟਰਨ ਡਿਸਟਰਬੈਂਸ ਦੇ ਕਾਰਨ ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਦਾ ਮਿਜਾਜ਼ ਲਗਾਤਾਰ ਬਦਲਦਾ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਮੌਸਮ ਸਾਫ਼ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਲੋਹੜੀ ਤੱਕ ਮੌਸਮ ਸਾਫ਼ ਰਹੇਗਾ ਮੌਸਮ ਸਾਫ਼ ਹੋਣ ਤੋਂ ਬਾਅਦ ਠੰਡ ਵਿੱਚ ਹੋਰ ਇਜ਼ਾਫਾ ਹੋਵੇਗਾ ਕਿਉਂਕਿ ਬੱਦਲਵਾਈ ਵਾਲਾ ਮੌਸਮ ਲੋਅ ਪ੍ਰੈਸ਼ਰ ਸਿਸਟਮ ਕਰਕੇ ਸੀ ਪਰ ਆਉਂਦੇ ਦਿਨਾਂ ਵਿੱਚ ਮੌਸਮ ਸਾਫ਼ ਹੋਣ ਨਾਲ ਠੰਢ ਹੋਰ ਵਧੇਗੀ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਮੌਸਮ ਸਾਫ਼ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਮੌਸਮ ਸਾਫ਼ ਹੋਣ ਦੇ ਨਾਲ ਠੰਢ ਵਿੱਚ ਹੋਰ ਇਜ਼ਾਫਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੌਸਮ ਸਬਜ਼ੀਆਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗਾ ਕਿਉਂਕਿ ਲਗਾਤਾਰ ਬਰਸਾਤ ਪੈਣ ਕਰਕੇ ਕਣਕ ਦੀ ਫ਼ਸਲ ਨੂੰ ਜੋ ਪਾਣੀ ਦੀ ਲੋੜ ਸੀ ਉਹ ਪਾਣੀ ਦੀ ਪੂਰਤੀ ਹੋਵੇਗੀ। ਉਨ੍ਹਾਂ ਕਿਹਾ ਕਿ ਸਬਜ਼ੀਆਂ ਕੋਹਰੇ ਨਾਲ ਖ਼ਰਾਬ ਹੁੰਦੀਆਂ ਹਨ ਅਤੇ ਬਰਸਾਤ ਪੈਣ ਨਾਲ ਕੋਹਰਾ ਖ਼ਤਮ ਹੋ ਜਾਂਦਾ ਹੈ ਜਿਸ ਕਰਕੇ ਕਿਸਾਨਾਂ ਲਈ ਇਹ ਬਰਸਾਤ ਕਾਫ਼ੀ ਫ਼ਾਇਦੇਮੰਦ ਹੀ ਸਾਬਿਤ ਹੋਵੇਗੀ।

ABOUT THE AUTHOR

...view details