ਲੁਧਿਆਣਾ: ਗੁਰੂ ਨਾਨਕ ਭਵਨ 'ਚ ਸੋਮਵਾਰ ਨੂੰ ਰੁਜ਼ਗਾਰ ਮੇਲੇ ਨੂੰ ਲੈ ਕੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਨ੍ਹਾਂ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਸਤੀਫ਼ੇ 'ਤੇ ਟਿੱਪਣੀ ਕੀਤੀ।
ਚਰਨਜੀਤ ਚੰਨੀ ਨੂੰ ਨਹੀਂ ਜਚਿਆ ਸਿੱਧੂ ਦਾ ਅਸਤੀਫ਼ਾ - charanjit channi on sidhu's resignation
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬਿਆਨ ਆਇਆ ਹੈ। ਉਨ੍ਹਾਂ ਨੂੰ ਸਿੱਧੂ ਦਾ ਅਸਤੀਫ਼ਾ ਜਚਿਆ ਨਹੀਂ ਹੈ।
ਡਿਜ਼ਾਇਨ ਫ਼ੋਟੋ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਿੱਧੂ ਦਾ ਅਸਤੀਫ਼ਾ ਉਨ੍ਹਾਂ ਨੂੰ ਕੁੱਝ ਜਚਿਆ ਨਹੀਂ। ਉਨ੍ਹਾਂ ਕਿਹਾ, "ਹਾਲਾਂਕਿ ਨਵਜੋਤ ਸਿੰਘ ਸਿੱਧੂ ਸਰਕਾਰ 'ਚ ਰਹਿ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ ਜਾਂ ਨਹੀਂ ਇਹ ਉਨ੍ਹਾਂ 'ਤੇ ਨਿਰਭਰ ਹੈ ਪਰ ਆਪਣੇ ਮਹਿਕਮੇ ਨੂੰ ਲੈ ਕੇ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
ਇਸ ਤੋਂ ਇਲਾਵਾ ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਰੁਜ਼ਗਾਰ ਮੇਲਿਆਂ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮੰਤਵ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ।