ਲੁਧਿਆਣਾ: ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹਨ, ਅਤੇ ਪਾਰਟੀਆਂ ਵੱਲੋਂ ਸ਼ਕਤੀ ਪ੍ਰਦਰਸ਼ਨ ਲਈ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿੱਚ ਕਾਂਗਰਸ ਪਾਰਟੀ ਵੱਲੋਂ ਵੀ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜਿੱਥੇ ਮੁੱਖ ਮੰਤਰੀ ਪੰਜਾਬ ਵੱਲੋਂ ਵੱਡੇ-ਵੱਡੇ ਵਾਅਦੇ ਅਤੇ ਵੱਡੇ ਐਲਾਨ ਕੀਤੇ ਜਾ ਰਹੇ ਹਨ।
ਇਸ ਲੜੀ ਤਹਿਤ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਦਾਖਾ ਹਲਕੇ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ਤੇ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਨਾਮ ਉਪਰ ਬਣਿਆ ਬੱਸ ਅੱਡਾ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਦੌਰਾਨ ਪੰਜਾਬ ਦੇ ਨਾਲ ਫੂਡ ਐਂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਕਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਹੋਣਗੇ ਰੈਲੀ ਵਿੱਚ ਸ਼ਾਮਿਲ ਹੋਣਗੇ।