ਲੁਧਿਆਣਾ:ਪੰਜਾਬ ਦੀ ਨੌਜਵਾਨ ਪੀੜੀ ਵਿੱਚ ਕੈਨੇਡਾ ਜਾਣ ਦੀ ਲਾਲਸਾ ਏਨੀ ਜਿਆਦਾ ਵੱਧ ਗਈ ਹੈ ਕਿ ਨੌਜਵਾਨ ਮੁੰਡੇ ਕੁੜੀਆਂ ਬਿਨਾਂ ਕੁਝ ਸੋਚੇ ਸਮਝੇ ਕੈਨੇਡਾ ਦੇ ਨਾਮ 'ਤੇ ਕੁੱਝ ਵੀ ਕਰਨ ਨੂੰ ਤਿਆਰ ਹੋ ਜਾਂਦੇ ਹਨ, ਅਜਿਹਾ ਹੀ ਮਾਮਲਾ ਟਿੱਬਾ ਰੋਡ ਤੇ ਨਿਊ ਸੁਭਾਸ਼ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਸਾਹਮਣੇ ਆਇਆ ਹੈ।
ਜਿੱਥੇ ਵਿਦੇਸ਼ ਭੇਜਣ ਦੇ ਨਾਂ ਤੇ ਨੌਜਵਾਨ ਦੇ ਨਾਲ 9 ਇੱਕ ਲੱਖ ਰੁਪਏ ਕਰੀਬ ਦੀ ਠੱਗੀ ਮਾਰ ਲਈ ਗਈ, ਨੌਜਵਾਨ ਦਾ ਨਾਂ ਅੰਕੁਰ ਹੈ ਅਤੇ ਮੋਹਾਲੀ ਫੇਸ 1 ਦੇ ਇਕ ਇਮੀਗ੍ਰੇਸ਼ਨ ਦਫ਼ਤਰ ਵਿੱਚ ਉਸ ਨੂੰ ਕੈਨੇਡਾ ਭੇਜਣ ਦੇ ਨਾਂ ਤੇ ਪੈਸੇ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦੀ ਸ਼ਿਕਾਇਤ ਨੌਜਵਾਨ ਨੇ ਲੁਧਿਆਣਾ ਪੁਲfਸ ਨੂੰ ਕੀਤੀ ਤੇ ਪੁਲfਸ ਨੇ 2 ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੀੜਤ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 2.25 ਲੱਖ ਰੁਪਏ ਐਡਵਾਂਸ ਲੈ ਲਏ ਗਏ, ਪਰ ਬਾਅਦ ਵਿੱਚ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸਦੇ ਪੈਸੇ ਵਾਪਿਸ ਕੀਤੇ ਗਏ। ਜਦੋਂ ਕਿ ਦੂਜਾ ਮਾਮਲਾ ਲੁਧਿਆਣਾ ਦੇ ਸ਼ਿਮਲਾਪੁਰੀ ਤੋਂ ਵੀ ਅਜਿਹਾ ਹੀ ਸਾਹਮਣੇ ਆਇਆ ਹੈ।
ਜਿੱਥੇ ਜਨਤਾ ਨਗਰ ਦੇ ਰਹਿਣ ਵਾਲੇ ਨੌਜਵਾਨ ਤੋਂ ਏਜੰਟਾਂ ਵੱਲੋਂ 7 ਲੱਖ ਰੁਪਏ ਦੀ ਕੈਨੇਡਾ ਭੇਜਣ ਦੇ ਨਾਂ ਤੇ ਠੱਗੀ ਮਾਰ ਲਈ ਗਈ, ਇਸ ਦੀ ਸ਼ਿਕਾਇਤ ਸ਼ਿਮਲਾਪੁਰੀ ਥਾਣੇ ਅੰਦਰ ਪੁਲਿਸ ਭਾਰਤ ਨੂੰ ਕੀਤੀ ਗਈ ਹੈ ਅਤੇ ਪੁਲਿਸ ਨੇ ਗੁਰਦਾਸਪੁਰ ਦੇ ਪਿੰਡ ਕਾਲੇਵਾਲ ਦੇ ਰਹਿਣ ਵਾਲੇ ਰਣਜੀਤ ਸਿੰਘ ਰਿਸ਼ਵਜੀਤ ਸਿੰਘ ਤੇ ਡਾ ਸੁਰਜੀਤ ਕੌਰ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜੋ:- ਕੈਨੇਡਾ ਭੇਜਣ ਦੇ ਨਾਂ 'ਤੇ 2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ