ਲੁਧਿਆਣਾ:ਪੰਜਾਬ ਸਰਕਾਰ ਵੱਲੋਂ ਅੱਜ ਐਤਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦਾ ਪ੍ਰਬੰਧ ਕਰਵਾਇਆ। ਜਿਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋਣ ਅਤੇ ਮੁਨਾਫ਼ਾ ਘਟਣ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ।
ਕਿਸਨਾਂ ਨੂੰ ਅਤਿ-ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ:-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਅੱਜ ਫੈਸਲਾਕੁਨ ਮੋੜ ਉਤੇ ਹਨ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਇੱਕੋ-ਇੱਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਸਾਰੇ ਭਾਈਵਾਲਾਂ ਵਿਚਕਾਰ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਦੇ ਰਵਾਇਤੀ ਤਰੀਕਿਆਂ ਨੂੰ ਤਿਆਗ ਕੇ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਅਤਿ-ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ।
ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ 'ਤੇ ਵੀ ਵੱਡਾ ਜ਼ੋਰ ਦੇ ਰਹੀ:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਬਦਲਵੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਮੁਹੱਈਆ ਕਰਵਾਉਣ ਦੇ ਮਾਮਲੇ ਨੂੰ ਭਾਰਤ ਸਰਕਾਰ ਕੋਲ ਪਹਿਲਾਂ ਹੀ ਵਿਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਕ ਪਾਸੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਉੱਥੇ ਦੂਜੇ ਪਾਸੇ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ 'ਤੇ ਵੀ ਵੱਡਾ ਜ਼ੋਰ ਦੇ ਰਹੀ ਹੈ ਅਤੇ ਸੂਬੇ 'ਚ ਜਲਦੀ ਹੀ ਗੰਨੇ, ਲੀਚੀ, ਲਸਣ, ਕਿੰਨੂ ਅਤੇ ਹੋਰ ਫਲਾਂ ਦੇ ਪ੍ਰਾਸੈਸਿੰਗ ਪਲਾਂਟ ਸਥਾਪਿਤ ਕੀਤੇ ਜਾਣਗੇ।
ਸਰਕਾਰ ਵੱਲੋਂ ਖੇਤੀ ਉਦਯੋਗ ਨੂੰ ਵੱਡੇ ਪੱਧਰ 'ਤੇ ਹੁਲਾਰਾ ਦੇਣ ਦੀ ਯੋਜਨਾ:-ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ 'ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦਾ 80 ਫੀਸਦੀ ਉਤਪਾਦਨ ਪੰਜਾਬ ਵਿੱਚ ਹੁੰਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਪੈਦਾਵਾਰ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਬਾਸਮਤੀ ਉਦਯੋਗ ਨੂੰ ਹੁਲਾਰਾ ਮਿਲੇਗਾ, ਉੱਥੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ ਅਤੇ ਪਾਣੀ ਦੇ ਰੂਪ ਵਿੱਚ ਕੀਮਤੀ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।
ਸੂਬੇ ਵਿੱਚ ਬਾਸਮਤੀ ਦੀ ਕਾਸ਼ਤ ਨੂੰ ਅਪਣਾਉਣ ਦਾ ਸੱਦਾ:-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸੂਬੇ ਭਰ ਵਿੱਚ ਬਾਸਮਤੀ ਦੀ ਕਾਸ਼ਤ ਨੂੰ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ ਕਿ ਉਨ੍ਹਾਂ ਨੂੰ ਬਾਸਮਤੀ ਦੀ ਕਾਸ਼ਤ ਵਿੱਚ ਕਿਸੇ ਕਿਸਮ ਦਾ ਨੁਕਸਾਨ ਨਾ ਹੋਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਾਸਮਤੀ 'ਤੇ ਮਿੱਥੀ ਕੀਮਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
CM ਭਗਵੰਤ ਮਾਨ ਨੇ ਦੱਸਿਆ ਰੈਲੀ ਦਾ ਮਕਸਦ:-ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬੋਲਦਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਮਕਸਦ ਕੋਈ ਰੈਲੀ ਕਰਨ ਨਹੀਂ ਸੀ ਕਿ ਰੈਲੀ ਕੀਤੀ ਅਤੇ ਚਲੇ ਗਏ। ਸਾਡਾ ਮਕਸਦ ਸੀ ਕਿ ਕਿਸਾਨਾਂ ਦੀਆਂ ਨੇੜੇ ਤੋਂ ਸਲਾਹਾਂ ਲਈਆਂ ਜਾਣ ਕਿ ਉਹ ਖੇਤੀ ਲਈ ਕਿ ਕਰਨਾ ਚਾਹੁੰਦੇ ਹਨ ਅਤੇ ਕਿ ਸਮੱਸਿਆਵਾਂ ਖੇਤੀ ਵਿੱਚ ਉਹਨਾਂ ਨੂੰ ਆਉਦੀਆਂ ਹਨ। ਉਨ੍ਹਾਂ ਕਿਹਾ ਇਹ ਪਹਿਲੀ ਸਰਕਾਰ ਹੈ, ਜਿਸ ਨੇ ਕਿਸਾਨਾਂ ਨਾਲ ਕਿਸਾਨ ਮਿਲਣੀ ਕੀਤੀ ਹੈ। ਇਸ ਲਈ ਅਸੀਂ 'ਪਹਿਲੀ ਸਰਕਾਰ- ਕਿਸਾਨ ਮਿਲਣੀ' ਨਾਮ ਲਿਖਿਆ ਹੈ।
ਪਿੰਡਾਂ ਦੇ ਕਿਸਾਨ ਇੱਕ ਦੂਜੇ ਨੂੰ ਸਲਾਹਾਂ ਦੇ ਕੇ ਖੇਤੀ ਕਰਦੇ:-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਕੋਈ ਗੱਲਬਾਤ ਨਾ ਕਰਨ ਕਰਕੇ ਸਾਡੀ ਕਿਰਸਾਨੀ ਦੀ ਇਹ ਹਾਲਤ ਹੋ ਗਈ ਹੈ। ਉਨ੍ਹਾਂ ਕਿਹਾ ਸਾਡੇ ਪਿੰਡਾਂ ਦੇ ਕਿਸਾਨ ਇੱਕ ਦੂਜੇ ਨੂੰ ਸਲਾਹਾਂ ਦੇ ਕੇ ਖੇਤੀ ਕਰਨ ਕਦੇਂ ਹਨ ਕਿ ਉਸ ਨੇ ਇਹ ਬੀਜ਼ ਲਗਾਇਆ ਹੈ ਆਪਾ ਵੀ ਇਹ ਲਗਾ ਲੈਂਦੇ ਹਾਂ। ਜੇਕਰ ਫਸਲ ਨੂੰ ਕੋਈ ਬਿਮਾਰੀ ਲੱਗ ਗਈ ਤਾਂ ਸਾਰੇ ਕਿਸਾਨ ਇੱਕ ਦੂਜੇ ਨਾਲ ਗੱਲਬਾਤ ਕਰਕੇ ਦਵਾਈ ਛਿੜਕ ਲੈਂਦੇ ਹਨ ਕਿ ਉਸ ਨੇ ਲਾਲ ਢੱਕਣ ਵਾਲੀ ਛਿੜਕੀ ਹੈ ਆਪਾ ਵੀ ਇਹ ਛਿੜਕ ਲੈਂਦੇ ਹਾਂ। ਕਿਸਾਨਾਂ ਕਦੇਂ ਇਹ ਨਹੀਂ ਸੋਚਿਆ ਕਿ ਸਾਨੂੰ ਖੇਤੀਬਾੜੀ ਮਾਹਿਰਾਂ ਤੋਂ ਸਲਾਹ ਲੈਂਣੀ ਚਾਹੀਦੀ ਹੈ।
ਕਿਸਾਨਾਂ ਤੋਂ ਪੁੱਛੀਆਂ ਖੇਤੀ ਸਬੰਧੀ ਸਮੱਸਿਆਵਾਂ:-ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇਸ ਮੀਟਿੰਗ ਵਿੱਚ ਅਸੀਂ ਕਿਸਾਨਾਂ ਤੋਂ ਸਲਾਹ ਮੰਗੀ ਹੈ ਕਿ ਉਨ੍ਹਾਂ ਨੂੰ ਫਸਲ ਲਈ ਨਹਿਰੀ ਪਾਣੀ ਕਿੰਨਾ ਚਾਹੀਦਾ ਕਦੋਂ ਚਾਹੀਦਾ ਹੈ ਤਾਂ ਕਿਸਾਨ ਰਾਤਾਂ ਨੂੰ ਖੇਤਾਂ ਵਿੱਚ ਨਾ ਰੁੱਲਣ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਸਲ ਵੇਚਣ ਵੇਲੇ ਕੀ ਸਮੱਸਿਆ ਆਉਂਦੀ ਹੈ ਇਹ ਵੀ ਦੱਸਿਆ ਜਾਵੇ ਤਾਂ ਜੋ ਇਸਦਾ ਹੱਲ ਕੀਤਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਮਾਹਿਰਾਂ ਨੂੰ ਆਪਣੇ ਨੰਬਰ ਅਤੇ ਨਾਮ ਲਿਖਵਾ ਦੇਵੋਂ ਤੁਹਾਨੂੰ ਫੋਨ ਰਾਹੀ ਸਭ ਕੁੱਝ ਦੱਸਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿਸਾਨਾਂ ਨੂੰ ਕਿਹਾ ਪੁਰਾਣੀਆਂ ਕੱਚ ਪਾਣੀ ਵਾਲੀ ਕੱਸੀਆਂ ਲਈ ਅਸੀਂ ਸਰਕਾਰ ਨਵੀਆਂ ਪਾਇਪਾਂ ਪਾਵਾਂਗੀ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਕਿਸਾਨ ਮਾਹਿਰਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲੇਗਾ ਅਤੇ ਕਿਸਾਨ ਵੀ ਬਹੁਤ ਕੁੱਝ ਸਿੱਖ ਕੇ ਜਾਣਗੇ।
ਇਹ ਵੀ ਪੜੋ:-Sowing of paddy: ਫੂਲਕਾ ਨੇ ਪੰਜਾਬੀਆਂ ਨੂੰ ਕੀਤਾ ਚੌਕੰਨੇ, ਕਿਹਾ- ਝੋਨਾ ਬੀਜੀ ਗਏ ਤਾਂ ਪੰਜਾਬ ਹੋ ਜਾਵੇਗਾ ਬੰਜਰ