ਲੁਧਿਆਣਾ :ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਲੁਧਿਆਣਾ ਦੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਪੰਜਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨਗੇ, ਇਹ ਮੁਹੱਲਾ ਕਲੀਨਿਕ ਲੁਧਿਆਣਾ ਦੇ ਨਗਰ ਨਿਗਮ ਜੌਨ ਬੀ ਦੇ ਕੋਲ ਸਥਿਤ ਪਾਰਕ ਵਿੱਚ ਬਣਾਇਆ ਗਿਆ ਹੈ। ਇਸ ਮੁਹੱਲਾ ਕਲੀਨਿਕ ਦਾ ਉਦਘਾਟਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨ ਆਉਣਗੇ, ਜਿਸ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੌਕੇ 'ਤੇ ਤਿਆਰੀਆਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਇਸ ਸਬੰਧੀ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਹੈ ਕਿ ਇਹ ਲੋਕਾਂ ਲਈ ਇੱਕ ਤੋਹਫ਼ਾ ਹੈ ਅਤੇ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਹ ਪੰਜਵਾਂ ਮੁਹੱਲਾ ਕਲੀਨਿਕ ਲੋਕਾਂ ਲਈ ਇੱਕ ਸਹੂਲਤ ਹੈ, ਇਸ ਨਾਲ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ।
ਸਿਹਤ ਸਹੂਲਤਾਂ 'ਤੇ ਬੋਲੇ ਵਿਧਾਇਕ :ਦੂਜੇ ਪਾਸੇ ਲੁਧਿਆਣਾ ਦੇ ਵਿਧਾਨਸਭਾ ਹਲਕਾ ਕੇਂਦਰੀ ਦੇ ਵਿਚ ਸਥਿਤ ਸਿਵਲ ਹਸਪਤਾਲ ਲੁਧਿਆਣਾ ਦੀਆਂ ਖ਼ਬਰਾਂ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਕਦੇ ਸਟਾਫ਼ ਦੀ ਕਮੀ ਅਤੇ ਕਦੇ ਲੋਕਾਂ ਨੂੰ ਸਹੀ ਸਿਹਤ ਸਹੂਲਤਾਂ ਨਾ ਮਿਲਣ ਕਰਕੇ ਚਰਚਾ ਵਿਚ ਰਹਿਣ ਵਾਲਾ ਸਿਵਲ ਹਸਪਤਾਲ ਵੀ ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿੱਚ ਆਉਂਦਾ ਹੈ। ਇਸ ਸਬੰਧੀ ਜਦੋਂ ਹਲਕਾ ਐਮ ਐਲ ਏ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਿਰੋਧੀਆਂ ਦਾ ਕੰਮ ਹਮੇਸ਼ਾ ਕਰਨਾ ਹੀ ਹੁੰਦਾ ਹੈ ਜਦੋਂ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਸਹੂਲਤ ਲਈ ਕੰਮ ਕਰ ਰਹੀ ਹੈ।