ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਵਿਖੇ ਪ੍ਰਸਿੱਧ 25ਵੀਂ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਨੂੰ ਰਾਜ ਪੱਧਰੀ ਤਿਉਹਾਰ ਐਲਾਨਣ ਦੇ ਨਾਲ-ਨਾਲ ਸ਼੍ਰੀ ਜਗਨਨਾਥ ਮੰਦਿਰ, ਲੁਧਿਆਣਾ ਲਈ 2.25 ਕਰੋੜ ਰੁਪਏ ਦੀ ਗ੍ਰਾਂਟ ਦੇਣ ਅਤੇ ਪਟਿਆਲਾ ਚ ਸ਼੍ਰੀ ਰਾਮਾਇਣ ਅਤੇ ਸ਼੍ਰੀਮਦ ਭਾਗਵਤ ਗੀਤਾ ਦੇ ਅਧਿਐਨ ਕੇਂਦਰ ਦਾ ਐਲਾਨ ਵੀ ਕੀਤਾ।
ਸ਼੍ਰੀ ਕ੍ਰਿਸ਼ਨ ਬਲਰਾਮ ਜਲ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹਿੰਦੂ ਧਰਮ ਦੀ ਮਹੱਤਤਾ ਅਤੇ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਬਾਰੇ ਦੱਸਿਆ। ਇਸਕਾਨ ਅਤੇ ਭਗਵਾਨ ਜਗਨਨਾਥ ਰਥ ਯਾਤਰਾ ਸਮਾਗਮ ਕਮੇਟੀ ਦੇ ਮੁਖੀ ਸਤੀਸ਼ ਗੁਪਤਾ ਨੇ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਬਲਰਾਮ ਜਲ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਚੰਨੀ ਵੱਲੋਂ ਐਤਵਾਰ ਨੂੰ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵੱਜੋਂ ਮਨਾਉਣ ਦਾ ਐਲਾਨ
ਚੰਨੀ ਨੇ 25ਵੀਂ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਦਾ ਕੀਤਾ ਉਦਘਾਟਨ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਐਤਵਾਰ ਨੂੰ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵੱਜੋਂ ਮਨਾਉਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕਾਂ ਸ੍ਰੀ ਸੁਰਿੰਦਰ ਡਾਵਰ, ਸ੍ਰੀ ਸੰਜੇ ਤਲਵਾੜ ਅਤੇ ਕੁਲਦੀਪ ਸਿੰਘ ਵੈਦ ਅਤੇ ਵੱਖ-ਵੱਖ ਉੱਘੀਆਂ ਸਖਸ਼ੀਅਤਾਂ ਦੇ ਨਾਲ ਮੁੱਖ ਮੰਤਰੀ ਚਰਨਜੀਤ ਚੰਨੀ ਰੱਥ ਯਾਤਰਾ ਮੌਕੇ ਨਤਮਸਤਕ ਹੋਏ।
ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਦੇ ਇਸਕਾਨ ਮੰਦਿਰ ਲਈ 2.51 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਦੁਰਗਾ ਮਾਤਾ ਮੰਦਰ ਨੇੜੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਸਤਿਕਾਰ ਵੱਜੋਂ ਪੰਜਾਬ ਸਰਕਾਰ ਵੱਲੋਂ ਹਰ ਸਾਲ ਸ੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵੱਜੋਂ ਮਨਾਇਆ ਜਾਵੇਗਾ।
ਮਨ ਦੀ ਸ਼ਾਂਤੀ ਲਈ ਪਵਿੱਤਰ ਭਗਵਦ ਗੀਤਾ ਦਾ ਇੱਕ ਸਲੋਕ ਹਰ ਰੋਜ਼ ਪੜ੍ਹਨ ਦੀ ਦਿੱਤੀ ਸਲਾਹ
ਚੰਨੀ ਨੇ 25ਵੀਂ ਸ਼੍ਰੀ ਕ੍ਰਿਸ਼ਨ ਬਲਰਾਮ ਰਥ ਯਾਤਰਾ ਦਾ ਕੀਤਾ ਉਦਘਾਟਨ ਭਗਵਤ ਗੀਤਾ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਲਗਭਗ 25 ਸਾਲ ਪਹਿਲਾਂ ਕੌਂਸਲਰ ਬਣੇ ਸਨ ਤਾਂ ਇੱਕ ਨੇਕ ਰੂਹ ਹਨ, ਉਨ੍ਹਾਂ ਨੂੰ ਮਨ ਦੀ ਸ਼ਾਂਤੀ ਲਈ ਪਵਿੱਤਰ ਭਗਵਦ ਗੀਤਾ ਦਾ ਇੱਕ ਸਲੋਕ ਹਰ ਰੋਜ਼ ਪੜ੍ਹਨ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਵਿੱਤਰ ਗੀਤਾ ਨੇ ਉਨ੍ਹਾਂ ਦੇ ਜੀਵਨ ਨੂੰ ਸੇਧ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਵੀ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਅਤੇ ਆਪਣੇ ਜੀਵਨ ਵਿੱਚ ਅਮਲ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਗੀਤਾ ਵਿੱਚ ਲਿਖੇ ਸ਼ਲੋਕਾਂ ਵਿੱਚੋਂ ਕੋਈ ਵਿਅਕਤੀ ਕਿਸੇ ਇੱਕ ਸ਼ਲੋਕ ਨੂੰ ਧਾਰਨ ਕਰ ਸਕਦਾ ਹੈ, ਤਾਂ ਇਹ ਜੀਵਨ ਵਿੱਚ ਸਫ਼ਲ ਹੋਣ ਲਈ ਕਾਫ਼ੀ ਹੈ।
ਇਹ ਵੀ ਪੜ੍ਹੋ:ਚਰਨਜੀਤ ਚੰਨੀ ਵੱਲੋਂ ਸ਼੍ਰੀ ਕ੍ਰਿਸ਼ਨ ਬਲਰਾਮ ਰੱਥ ਯਾਤਰਾ ਨੂੰ 'ਰਾਜ ਉਤਸਵ' ਵਜੋਂ ਮਨਾਉਣ ਦਾ ਐਲਾਨ