ਲੁਧਿਆਣਾ: ਸ਼ਹਿਰ ਵਿੱਚ ਕਿਸਾਨ ਤੇ ਪਸ਼ੂ ਮੇਲੇ ਦੀ ਸ਼ੁਰੂਆਤ ਹੋ ਗਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਵਿੱਚ ਲੱਗੇ ਕਿਸਾਨ ਮੇਲੇ ਤੇ ਪਸ਼ੂ ਪਾਲਣ ਮੇਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਦਘਾਟਨ ਕੀਤਾ।
ਇਸ ਦੌਰਾਨ ਵੱਡੀ ਤਾਦਾਦ 'ਚ ਕਿਸਾਨ ਵੀ ਇੱਥੇ ਇਕੱਤਰ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਦੇ ਖੇਤਰ ਦੇ ਵਿੱਚ ਪੰਜਾਬ ਕਾਫੀ ਤਰੱਕੀ ਕਰ ਰਿਹਾ ਹੈ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲਿਆਂ ਨਾਲ ਕਿਸਾਨਾਂ ਨੂੰ ਕਾਫ਼ੀ ਫਾਇਦਾ ਹੁੰਦਾ ਹੈ।
ਇਹ ਵੀ ਪੜ੍ਹੋ: ਤਰਨ ਤਾਰਨ ਧਮਾਕੇ ਮਾਮਲੇ ਦੀ ਜਾਂਚ ਕਰੇਗੀ NIA
ਉਧਰ ਦੂਜੇ ਪਾਸੇ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਜੋ ਜਜੀਆ ਟੈਕਸ ਲਾਇਆ ਗਿਆ ਹੈ ਉਸ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ, ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਦੇ ਵਿੱਚ ਕਾਫ਼ੀ ਵਿਕਾਸ ਕਰ ਰਿਹਾ ਹੈ।
ਉਧਰ ਮੇਲੇ ਤੇ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਮੇਲੇ ਤੋਂ ਉਨ੍ਹਾਂ ਨੂੰ ਕਾਫੀ ਆਧੁਨਿਕ ਤਕਨੀਕ ਦੀਆਂ ਮਸ਼ੀਨਾਂ ਅਤੇ ਬੀਜਾਂ ਬਾਰੇ ਜਾਣਕਾਰੀ ਮਿਲ ਰਹੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਜ਼ਿਆਦਾਤਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ 'ਤੇ ਵੱਧ ਤੋਂ ਵੱਧ ਸਬਸਿਡੀ ਦਿੱਤੀ ਜਾਵੇ। ਕਿਸਾਨ ਮੇਲੇ ਦਾ ਉਦਘਾਟਨ ਜਿੱਥੇ ਇਕ ਪਾਸੇ ਮੁੱਖ ਮੰਤਰੀ ਪੰਜਾਬ ਨੇ ਕੀਤਾ ਉਥੇ ਹੀ ਦੂਜੇ ਪਾਸੇ ਮੇਲੇ 'ਚ ਪਹੁੰਚੇ ਕਿਸਾਨਾਂ ਨੇ ਦੱਸਿਆ ਕਿ ਮੇਲੇ ਤੋਂ ਨਵੀਂ ਤਕਨੀਕ ਅਤੇ ਨਵੇਂ ਬੀਜਾਂ ਬਾਰੇ ਉਨ੍ਹਾਂ ਨੂੰ ਕਾਫ਼ੀ ਜਾਗਰੂਕਤਾ ਮਿਲੀ ਹੈ।