ਲੁਧਿਆਣਾ: ਇਥੇ ਚੌੜਾ ਬਾਜ਼ਾਰ 'ਚ ਸਿੱਖ ਜਥੇਬੰਦੀਆਂ ਤੇ ਸ਼ਿਵਸੈਨਾ ਵਿਚਕਾਰ ਆਪਸੀ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਮੌਕੇ 'ਤੇ ਪਹੁੰਚ ਕੇ ਹਾਲਾਤਾਂ 'ਤੇ ਕਾਬੂ ਪਾਇਆ।
ਸਿੱਖ ਜੱਥੇਬੰਦੀਆਂ ਅਤੇ ਸ਼ਿਵਸੈਨਾ ਵਿਚਾਲੇ ਟਕਰਾਅ - ਲੁਧਿਆਣਾ
ਲੁਧਿਆਣਾ ਵਿੱਚ ਇੱਕ ਪਾਸੇ ਜਿੱਥੇ ਸਿੱਖ ਜੱਥੇਬੰਦੀਆਂ ਵੱਲੋਂ ਸਾਕਾ ਨੀਲਾ ਤਾਰਾ ਦੀ 35ਵੀਂ ਵਰ੍ਹੇਗੰਢ, ਉੱਥੇ ਹੀ ਦੂਜੇ ਪਾਸੇ ਸ਼ਿਵਸੈਨਾ ਵੱਲੋਂ ਵਿਜੈ ਦਿਵਸ ਮਨਾਇਆ ਜਾ ਰਿਹਾ ਸੀ। ਇਸ ਦੌਰਾਨ ਹਿੰਦੂ ਤੇ ਸਿੱਖ ਜੱਥੇਬੰਦੀਆਂ ਦੀ ਆਪਸ 'ਚ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਮੌਕੇ 'ਤੇ ਪੁੱਜ ਕੇ ਝੜਪ 'ਤੇ ਕਾਬੂ ਪਾ ਲਿਆ।
ਇਸ ਬਾਰੇ ਪੁਲੀਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਹਾਲਾਤ ਕਾਬੂ ਹੇਠ ਹਨ ਤੇ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ 'ਚ ਕਿਸੇ ਵੀ ਤਰ੍ਹਾਂ ਦੇ ਅਮਨ ਤੇ ਕਾਨੂੰਨ ਵਿਵਸਥਾ ਨੂੰ ਵਿਗੜਣ ਨਹੀਂ ਦਿੱਤਾ ਜਾਵੇਗਾ।
ਜ਼ਿਕਰੋਯਗ ਹੈ ਕਿ ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਸ਼ਿਵ ਸੈਨਾ ਦਾ ਪੋਸਟਰ ਪਾੜੇ ਜਾਣ 'ਤੇ ਸਿੱਖ ਤੇ ਹਿੰਦੂ ਸੰਗਠਨ ਆਹਮੋ-ਸਾਹਮਣੇ ਹੋ ਗਏ। ਦੋਵੇਂ ਧਿਰਾਂ ਵਿਚਕਾਰ ਗਾਲੀ-ਗਲੋਚ ਹੋਇਆ ਤੇ ਕੱਚ ਦੀਆਂ ਬੋਤਲਾਂ ਤੇ ਪੱਥਰਬਾਜ਼ੀ ਵੀ ਹੋਈ। ਸ਼ਿਵ ਸੈਨਾ ਇੱਥੇ ਵੀ ਮਾਰਚ ਕੱਢਣ ਦੀ ਤਿਆਰੀ ਵਿੱਚ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ।