ਲੁਧਿਆਣਾ :ਪੰਜਾਬ ਕੈਬਨਿਟ ਦੀ ਲੁਧਿਆਣਾ ਦੇ ਵਿਚ ਅੱਜ ਬੈਠਕ ਹੋਈ। ਇਸ ਦੌਰਾਨ ਮੁੱਖ ਮੰਤਰੀ ਮੰਤਰੀਆਂ ਬੈਠਕ ਦੀ ਅਗਵਾਈ ਕਰਨ ਪਹੁੰਚੇ, ਮੀਡੀਆ ਨੂੰ ਸੰਬੋਧਿਤ ਕਰਨ ਤੋਂ ਬਾਅਦ ਭਗਵੰਤ ਮਾਨ ਜਦੋਂ ਵਾਪਿਸ ਜਾਣ ਲੱਗੇ ਤਾਂ ਸਫ਼ਾਈ ਕਰਮਚਾਰੀਆਂ ਨੇ ਉਨ੍ਹਾਂ ਦੇ ਕਾਫਲੇ ਨੂੰ ਘੇਰ ਲਿਆ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਸਵਾਲ ਕੀਤੇ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਪੱਕਾ ਕਰ ਦਿਤਾ ਗਿਆ ਸੀ ਪਰ ਬੀਤੇ ਛੇ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲ ਸਕੀ ਹੈ। ਉਹਨਾਂ ਵੱਲੋਂ ਇੱਕ ਮੰਗ ਪੱਤਰ ਵੀ ਮੁੱਖ ਮੰਤਰੀ ਦੇ ਨਾਂ ਸੌਂਪਿਆ ਗਿਆ, ਇਸਤੋਂ ਪਹਿਲਾਂ ਬੀਤੇ ਦਿਨ ਇਹਨਾਂ ਸਫ਼ਾਈ ਕਰਮਚਾਰੀਆਂ ਵੱਲੋਂ ਨਗਰ ਨਿਗਮ ਦੇ ਦਫ਼ਤਰ ਦੇ ਬਾਹਰ ਵੀ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ।
ਘਰ ਦਾ ਗੁਜ਼ਾਰਾ ਹੋਇਆ ਮੁਸ਼ਕਿਲ : ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਕਿਹਾ ਸਾਨੂੰ ਪੱਕਾ ਤਾਂ ਕਰ ਦਿੱਤਾ ਗਿਆ, ਪਰ ਬੀਤਿਆ 6 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ ਹੈ, ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਸਫਾਈ ਕਰਮਚਾਰੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਸਾਡੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਦੋਂ ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਕਾਫਲਾ ਰੋਕਿਆ ਗਿਆ ਸੀ ਐਮ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਸਫ਼ਾਈ ਕਰਮਚਾਰੀਆਂ ਨੂੰ ਕਾਫ਼ਲੇ ਤੋਂ ਦੂਰ ਕਰਦੇ ਸੁਰੱਖਿਆ ਮੁਲਾਜ਼ਮ ਵਿਖਾਈ ਦਿੱਤੇ।