ਲੁਧਿਆਣਾ:ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ ਜਾਣੀ ਹੈ। ਜਿਸ ਵਿੱਚ ਲੁਧਿਆਣਾ ਦੇ ਵੱਖ-ਵੱਖ ਕਾਰੋਬਾਰਾਂ ਨਾਲ ਸਬੰਧਤ ਕਾਰੋਬਾਰੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਪਾਰ ਵਿੱਚ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ। ਇਸ ਸਬੰਧੀ ਇੱਕ ਸੂਚੀ ਵੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕਾਰੋਬਾਰੀਆਂ ਨੇ ਆਪਣੀਆਂ ਸਮੱਸਿਆਵਾਂ ਬਾਰੇ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਏਸ਼ੀਆ ਦੀ ਸਭ ਤੋਂ ਵੱਡੀ ਯੂਨਾਈਟਿਡ ਸਾਈਕਲ ਪਾਰਟਸ ਮੈਨੂਫੈਕਚਰ ਐਸੋਸੀਏਸ਼ਨ ਦੀ ਤਰਫੋਂ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਉਠਾਏ ਜਾਣ ਵਾਲੇ ਮੁੱਦਿਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। (CM meeting with traders)
CM Mann meeting with Traders: ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਦੀ ਵਪਾਰੀਆਂ ਨਾਲ ਅੱਜ ਹੋਵੇਗੀ ਮੀਟਿੰਗ, ਉਧਯੋਗ ਨੀਤੀ 'ਚ ਸੋਧ ਨੂੰ ਲੈਕੇ ਵਪਾਰੀ ਚੁੱਕਣਗੇ ਮੁੱਦਾ - CM Mann meeting with Traders
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਦਿਨ ਜਲੰਧਰ 'ਚ ਵਪਾਰੀ ਵਰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਸਨ। ਉਸ ਸੰਦਰਭ 'ਚ ਅੱਜ ਮੁੱਖ ਮੰਤਰੀ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਲੁਧਿਆਣਾ ਦੇ ਵਪਾਰੀਆਂ ਨਾਲ ਮੀਟਿੰਗ ਹੋਣ ਜਾ ਰਹੀ ਹੈ। ਜਿਸ 'ਚ ਵਪਾਰੀ ਵਰਗ ਕਈ ਮੁਸ਼ਕਿਲਾਂ ਨੂੰ ਮੁੱਖ ਮੰਤਰੀ ਅੱਗੇ ਚੁੱਕਣਗੇ। (CM meeting with traders)
Published : Sep 15, 2023, 8:28 AM IST
|Updated : Sep 15, 2023, 8:57 AM IST
ਸਰਕਾਰ ਨੇ ਵਾਅਦਾ ਨਹੀਂ ਕੀਤਾ ਪੂਰਾ:ਯੂ ਸੀ ਪੀ ਐਮ ਏ ਦੇ ਮੌਜੂਦਾ ਪ੍ਰਧਾਨ ਹਰਸਿਮਰਨ ਜੀਤ ਸਿੰਘ ਨੇ ਕਿਹਾ ਕਿ ਸਾਡਾ ਸਭ ਤੋਂ ਵੱਡਾ ਮਸਲਾ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਾ ਹੈ। ਜਿਸ ਦਾ ਸਰਕਾਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ, ਪਰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਜੋ ਬਹੁਤ ਸਾਰੇ ਟੈਕਸ ਕਾਰੋਬਾਰੀਆਂ 'ਤੇ ਲਗਾਏ ਗਏ ਹਨ, ਉਹ ਵੀ ਇੱਕ ਵੱਡਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਾਡੇ MSME ਨੂੰ ਲੈ ਕੇ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ਨੂੰ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਰੱਖਾਂਗੇ। ਪ੍ਰਧਾਨ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਚੰਗੇ ਮਾਹੌਲ 'ਚ ਗੱਲਬਾਤ ਹੋਵੇਗੀਂ। ਜੇਕਰ ਪੰਜਾਬ ਦੀ ਸਰਕਾਰ ਸਨਅਤਕਾਰਾਂ ਦੇ ਲਈ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਲਈ ਗੰਭੀਰ ਹੈ ਤਾਂ ਇਹ ਚੰਗੀ ਗੱਲ ਹੈ।
- Candle March : ਪੀਯੂ 'ਚ ਵਿਦਿਆਰਥਣ ਦੇ ਮੌਤ, ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੇ ਕੱਢਿਆ ਕੈਂਡਲ ਮਾਰਚ
- Haryana Nuh Violence Update: ਨੂਹ ਹਿੰਸਾ ਮਾਮਲੇ 'ਚ ਵੱਡੀ ਕਾਰਵਾਈ, ਕਾਂਗਰਸੀ ਵਿਧਾਇਕ ਮਾਮਨ ਖਾਨ ਗ੍ਰਿਫਤਾਰ
- PEARLS GROUP SCAM: ਵਿਜੀਲੈਂਸ ਬਿਊਰੋ ਵੱਲੋਂ ਪਰਲਜ਼ ਗਰੁੱਪ ਘੁਟਾਲੇ ਵਿੱਚ ਸ਼ਾਮਲ ਨਿਰਮਲ ਸਿੰਘ ਭੰਗੂ ਦੀ ਪਤਨੀ ਗ੍ਰਿਫਤਾਰ
ਸਨਅਤ ਨੂੰ ਦਰਪੇਸ਼ ਮੁਸ਼ਕਿਲਾਂ:ਉਧਰ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਨੇ ਕਿਹਾ ਕਿ ਸਾਨੂੰ ਵਪਾਰ ਦੇ ਦੌਰਾਨ ਆਉਣ ਵਾਲਿਆਂ ਮੁਸ਼ਕਿਲਾਂ ਸਬੰਧੀ ਅਸੀਂ ਇਕ ਮੰਗ ਪੱਤਰ ਵੀ ਤਿਆਰ ਕੀਤਾ ਹੈ, ਜਿਸ 'ਚ ਸਨਅਤ ਨੂੰ ਦਰਪੇਸ਼ ਸਾਰੀਆਂ ਹੀ ਮੁਸ਼ਕਿਲਾਂ ਬਾਰੇ ਸੂਚੀ ਤਿਆਰ ਕੀਤੀ ਗਈ ਹੈ। ਇਸ ਸਬੰਧੀ ਯੂ.ਸੀ.ਪੀ.ਐਮ.ਏ ਵੱਲੋਂ ਇੱਕ ਬੈਠਕ ਵੀ ਸੱਦੀ ਗਈ ਸੀ, ਜਿਸ ਵਿੱਚ ਸਾਰੇ ਹੀ ਮੈਂਬਰਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅੱਗੇ ਕਿਹੜੇ ਕਿਹੜੇ ਮੁੱਦੇ ਚੁੱਕਣੇ ਹਨ, ਉਨ੍ਹਾਂ 'ਤੇ ਵਿਚਾਰ ਵੱਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਜਲੰਧਰ ਦੇ ਵਿੱਚ ਵੀ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ ਸੀ ਅਤੇ ਉਨ੍ਹਾਂ ਦੀ ਰਾਏ ਜਾਣੀ ਸੀ।