ਲੁਧਿਆਣਾ:ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ 'ਚ ਨਵੇਂ ਸਾਲ ਦੀ ਸ਼ੁਰੂਆਤ 'ਤੇ ਲੁਧਿਆਣਾ 'ਚ ਆਯੋਜਿਤ ਪ੍ਰੋਗਰਾਮ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ (CM Bhagwant Mann gave the joining letter to the teachers)। ਉਨ੍ਹਾਂ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ।
'ਸੂਬੇ ਵਿੱਚ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ ਹੋਈ 10,000':ਇਸ ਨਾਲ ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਤੋਂ ਇਲਾਵਾ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਕਈ ਹੋਰ ਅਧਿਕਾਰੀ ਹਾਜ਼ਰ ਸਨ।
'ਅਗਲੇ ਸਾਲ ਈ.ਟੀ.ਟੀ ਅਧਿਆਪਕਾਂ ਦੀ ਕਰਨ ਜਾ ਰਹੇ ਹਾਂ ਭਰਤੀ':ਇਸੇ ਦੌਰਾਨ ਸੰਬੋਧਨ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਲਈ ਸਾਡੇ ਤਰਫੋਂ ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਗਲੇ ਸਾਲ ਅਸੀਂ ਈ.ਟੀ.ਟੀ ਅਧਿਆਪਕਾਂ ਦੀ ਭਰਤੀ ਕਰਨ ਜਾ ਰਹੇ ਹਾਂ। ਅਸੀਂ ਸਕੂਲਾਂ ਵਿੱਚ ਬੱਸਾਂ ਚਲਾਵਾਂਗੇ ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ਲਈ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਅਸੀਂ 9.5 ਮਹੀਨਿਆਂ ਵਿੱਚ 25000 ਨੌਕਰੀਆਂ ਵੰਡੀਆਂ ਹਨ, ਜਦਕਿ ਅਸੀਂ ਇਹ ਨੌਕਰੀਆਂ 1 ਸਾਲ ਵਿੱਚ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾ ਕਿਹਾ ਕਿ ਅਸੀਂ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਿਆ ਹੈ ਉਨ੍ਹਾਂ ਤੋਂ ਸਾਰਾ ਪੈਸਾ ਵਾਪਸ ਲੈ ਕੇ ਲੋਕਾਂ ਦੇ ਕੰਮਾਂ ਤੇ ਲਾਵਾਂਗੇ।
'ਸਕੂਲਾਂ ਵਿੱਚ ਬੱਸਾਂ ਚਲਾਉਣ ਲਈ ਤਿਆਰ ਕੀਤਾ ਜਾ ਰਿਹਾ ਹੈ ਪ੍ਰੋਜੈਕਟ':ਭਗਵੰਤ ਮਾਨ ਨੇ ਵਾਅਦਾ ਕੀਤਾ ਹੈ ਕਿ ਅਸੀਂ ਸਾਰੇ ਕੱਚੇ ਅਧਿਆਪਕ ਜਿਨ੍ਹਾਂ ਦੀ ਗਿਣਤੀ 22 ਹਜ਼ਾਰ ਦੇ ਕਰੀਬ ਹੈ ਉਨ੍ਹਾ ਨੂੰ ਪੱਕਾ ਕਰਾਂਗੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਬੱਸਾਂ ਚਲਾਉਣ ਲਈ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਟਰਾਂਸਪੋਰਟ ਮਹਿਕਮੇ ਨਾਲ ਗੱਲ ਕਰਕੇ ਅਸੀਂ ਇਸ ਪ੍ਰੋਜੇਕਟ ਨੂੰ ਅੱਗੇ ਲੈ ਕੇ ਜਾਵਾਂਗੇ। ਹਰਜੋਤ ਬੈਂਸ ਨੇ ਕਿਹਾ ਕਿ ਅਸੀਂ ਸਭ ਦੇ ਮਸਲੇ ਹੱਲ ਕਰ ਰਹੇ ਹਨ।