ਲੁਧਿਆਣਾ: ਪੀਏਯੂ 'ਚ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਦੇ ਵਿੱਚ ਹੋਣ ਜਾ ਰਹੀ ਡਿਬੇਟ ਨੂੰ ਲੈ ਕੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ, ਜਿਸ ਕਰਕੇ ਵੱਡੀ ਗਿਣਤੀ ਦੇ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਦੱਸਿਆ ਕਿ ਅਸੀਂ ਸਾਰੀਆਂ ਹੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਜਨਤਾ ਨੂੰ ਵੀ ਪੁੱਜਣ ਦਾ ਸੱਦਾ ਦਿੱਤਾ ਸੀ ਪਰ ਬਾਕੀ ਪਾਰਟੀਆਂ ਦੇ ਨੁਮਾਇੰਦੇ ਵਜੋਂ ਸੁਨੀਲ ਜਾਖੜ ਆ ਰਹੇ ਹਨ ਤੇ ਉਨ੍ਹਾਂ ਨਾਲ ਵਾਰਤਾਲਾਪ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਤਰਾਂ ਦਾ ਪੁਲਿਸ ਦਾ ਕੋਈ ਰੋਲ ਨਹੀਂ ਹੈ, ਲੋਕਾਂ ਦੀ ਸੁਰੱਖਿਆ ਦੇ ਲਈ ਪੁਲਿਸ ਤੈਨਾਤ ਕੀਤੀ ਗਈ ਹੈ। ਉਨ੍ਹਾਂ ਮਜੀਠੀਆ ਦੇ ਬਿਆਨਾਂ 'ਤੇ ਵੀ ਪ੍ਰਤੀਕਰਮ ਦਿੱਤਾ। ਇਸ ਦੌਰਾਨ ਆਪ ਦੇ ਬੁਲਾਰੇ ਨੇ ਲੋਕਾਂ ਨੂੰ ਕਿਹਾ ਕੇ ਉਹ ਵੱਡੀ ਗਿਣਤੀ ਚ ਆਉਣ ਕਿਉਂਕਿ ਬਹਿਸ ਲਈ ਮੁੱਖ ਮੰਤਰੀ ਮਾਨ ਪਹਿਲਾਂ ਹੀ ਸਰਿਆਂ ਨੂੰ ਖੁੱਲ੍ਹਾ ਸੱਦਾ ਦੇ ਚੁੱਕੇ ਹਨ। CM Open Debate Challenge Update
ਜਾਖੜ ਨੇ ਸੁਰੱਖਿਆ 'ਤੇ ਚੁੱਕੇ ਸਵਾਲ: ਆਮ ਆਦਮੀ ਪਾਰਟੀ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਸਾਫ ਤੌਰ 'ਤੇ ਕਿਹਾ ਕਿ ਅਸੀਂ ਸਾਰੀਆਂ ਹੀ ਪਾਰਟੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਸੀ, ਰਾਜਨੀਤਿਕ ਪਾਰਟੀਆਂ ਸਿਰਫ ਇਸ ਦਾ ਮੁੱਦਾ ਬਣਾ ਰਹੀਆਂ ਹਨ। ਵੱਡੀ ਗਿਣਤੀ ਦੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਲੋਕਾਂ ਦੀ ਸੁਰੱਖਿਆ ਲਈ ਲਾਈ ਗਈ ਹੈ, ਹਾਲਾਂਕਿ ਇਸ ਨੂੰ ਲੈ ਕੇ ਸੁਨੀਲ ਜਾਖੜ ਪੰਜਾਬ ਭਾਜਪਾ ਪ੍ਰਧਾਨ ਵੱਲੋਂ ਕੁਝ ਦੇਰ ਪਹਿਲਾਂ ਹੀ ਇੱਕ ਟਵੀਟ ਵੀ ਕੀਤਾ ਗਿਆ। ਜਿਸ ਵਿੱਚ ਉਹਨਾਂ ਨੇ ਪੰਜਾਬ ਸਰਕਾਰ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜੇਕਰ ਡਿਬੇਟ ਦੇ ਵਿੱਚ ਇੱਕ ਹਜ਼ਾਰ ਦੇ ਕਰੀਬ ਲੋਕ ਆ ਰਹੇ ਹਨ ਤਾਂ 2000 ਪੁਲਿਸ ਮੁਲਾਜ਼ਮਾਂ ਦੀ ਤੈਨਾਤੀ ਕਿਉਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹਰ ਇੱਕ ਆਮ ਵਿਅਕਤੀ ਦੇ ਦੋ ਪੁਲਿਸ ਮੁਲਾਜ਼ਮ ਲਾਉਣ ਦੀ ਲੋੜ ਕਿਉਂ ਪੰਜਾਬ ਸਰਕਾਰ ਨੂੰ ਪੈ ਗਈ ਹੈ।