ਪੰਜਾਬ

punjab

ETV Bharat / state

CM ਮਾਨ ਦੀ ਜਗਰਾਓਂ ਫੇਰੀ ਦਾ ਜੀਓਜੀ ਮੁਲਾਜ਼ਮਾਂ ਵੱਲੋਂ ਵਿਰੋਧ, ਕਾਲੀਆਂ ਪੱਟੀਆਂ ਬੰਨ੍ਹ ਜਤਾਇਆ ਰੋਸ

ਪੰਜਾਬ ਦੇ ਮੁੱਖ ਮੰਤਰੀ ਦੀ ਜਗਰਾਓਂ ਫੇਰੀ ਦੇ ਦੌਰਾਨ ਹੋਇਆ ਹੰਗਾਮਾ ਹੋ ਗਿਆ, ਜੀ ਓ ਜੀ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਸੀਐੱਮ ਮਾਨ ਦੀ ਫੇਰੀ (Protest against CM Mann by tying black belts) ਦਾ ਵਿਰੋਧ ਕੀਤਾ ਹੈ।

CM Manns Jagrao visit protested by GOG employees
CM ਮਾਨ ਦੀ ਜਗਰਾਓਂ ਫੇਰੀ ਦਾ ਜੀਓਜੀ ਮੁਲਾਜ਼ਮਾਂ ਵੱਲੋਂ ਵਿਰੋਧ

By

Published : Nov 1, 2022, 1:39 PM IST

ਲੁਧਿਆਣਾ:ਜ਼ਿਲ੍ਹਾ ਲੁਧਿਆਣਾ ਦੇ ਹਲਕਾ ਜਗਰਾਓਂ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਜੀਓਜੀ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ(Protest against CM Mann by tying black belts) ਵਿਰੋਧ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਾਉਣ ਲਈ ਕਿਹਾ ਕਿ ਪਿਆ ਸੀ ਪਰ ਉਨ੍ਹਾਂ ਨੂੰ ਨਹੀਂ ਮਿਲਾਇਆ ਗਿਆ । ਉਹਨਾਂ ਇਹ ਵੀ ਕਿਹਾ ਕਿ ਹੈ ਸਾਡੇ ਪੰਜ ਮੈਂਬਰੀ ਵਫ਼ਦ ਨੂੰ ਕਾਰ ਵਿੱਚ ਬਿਠਾ ਕੇ ਲੈ ਕੇ ਗਏ ਹਨ ਪਰ ਹਾਲੇ ਤੱਕ ਉਹਨਾਂ ਨੂੰ ਨਹੀਂ ਮਿਲਿਆ ਗਿਆ।

ਜੀ ਓ ਜੀ ਬਲਜਿੰਦਰ ਸਿੰਘ (GOG Baljinder Singh) ਨੇ ਦੱਸਿਆ ਕਿ ਉਨ੍ਹਾਂ ਨੂੰ ਕੈਪਟਨ ਸਰਕਾਰ ਦੇ ਵੇਲੇ ਲੋਕ ਭਲਾਈ ਸਕੀਮਾਂ (Public welfare schemes) ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਨਿਯੁਕਤ ਕੀਤਾ ਗਿਆ ਸੀ, ਪਰ ਹੁਣ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਹਨਾਂ ਵੱਲੋਂ ਅੱਜ ਆਪਣਾ ਵਿਰੋਧ ਜਤਾਇਆ ਜਾ ਰਿਹਾ ਹੈ।

CM ਮਾਨ ਦੀ ਜਗਰਾਓਂ ਫੇਰੀ ਦਾ ਜੀਓਜੀ ਮੁਲਾਜ਼ਮਾਂ ਵੱਲੋਂ ਵਿਰੋਧ

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਣ ਲਈ ਕਿਹਾ ਸੀ ਪਰ ਸਾਨੂੰ ਨਹੀਂ ਮਿਲਣ ਦਿੱਤਾ ਗਿਆ, ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਉਹ ਵਿਸ਼ੇਸ਼ ਤੌਰ ਉੱਤੇ ਭਗਵੰਤ ਮਾਨ ਦਾ ਵਿਰੋਧ ਕਰਨ ਲਈ ਇੱਥੇ ਪਹੁੰਚੇ ਹਨ।

CM ਮਾਨ ਦੀ ਜਗਰਾਓਂ ਫੇਰੀ ਦਾ ਜੀਓਜੀ ਮੁਲਾਜ਼ਮਾਂ ਵੱਲੋਂ ਵਿਰੋਧ

ਇਹ ਵੀ ਪੜ੍ਹੋ:ਨਗਰ ਕੌਂਸਲ ਦੇ ਈਓ ਖ਼ਿਲਾਫ਼ ਸੜਕਾਂ 'ਤੇ ਉਤਰੇ ਐਮਸੀ, ਈਓ ਉੱਤੇ ਧੱਕੇ ਨਾਲ ਪਰਚਾ ਦਰਜ ਕਰਵਾਉਣ ਦੇ ਲਾਏ ਇਲਜ਼ਾਮ

ਮੌਕੇ ਉੱਤੇ ਮੌਜੂਦ ਪੁਲਿਸ ਦੇ ਸੀਨੀਅਰ ਅਫ਼ਸਰਾਂ ਨੇ ਕਿਹਾ ਕਿ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਹ ਸਾਡੀ ਡਿਊਟੀ ਲਗਾਈ ਗਈ ਹੈ, ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀਆਂ ਕੁੱਝ ਮੰਗਾਂ ਹਨ ਜੋਕਿ ਸੀਨੀਅਰ ਅਫ਼ਸਰਾਂ ਦੇ ਧਿਆਨ ਹੇਠ ਲਿਆਂਦੀਆਂ ਗਈਆਂ ਹਨ।

ABOUT THE AUTHOR

...view details