ਪੰਜਾਬ

punjab

ETV Bharat / state

ਪੰਜਾਬ 'ਚ ਲੋਹੜੀ ਤੋਂ ਬਾਅਦ ਵੀ ਠੰਡ ਦਾ ਕਹਿਰ ਜਾਰੀ, 48 ਘੰਟਿਆ 'ਚ ਫਿਰ ਪਵੇਗਾ ਮੀਂਹ

ਮੌਸਮ 'ਚ ਕਿਸੇ ਤਰ੍ਹਾਂ ਦੀ ਤਬਦੀਲੀ ਨਾ ਹੋਣ ਕਾਰਨ ਮੌਸਮ ਵਿਭਾਗ ਨੇ ਆਉਣ ਵਾਲੇ 48 ਘੰਟਿਆਂ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੂਚਨਾ ਦਿੱਤੀ ਹੈ।

ਫ਼ੋਟੋ
ਫ਼ੋਟੋ

By

Published : Jan 16, 2020, 8:46 AM IST

ਲੁਧਿਆਣਾ: ਮੰਨਿਆ ਜਾਂਦਾ ਹੈ ਕਿ ਲੋਹੜੀ ਤੋਂ ਬਾਅਦ ਮੌਸਮ ਖੁੱਲ੍ਹਣ ਨਾਲ ਠੰਢ ਘੱਟ ਜਾਂਦੀ ਹੈ ਪਰ ਇਸ ਵਾਰ ਲੋਹੜੀ ਦੇ ਤਿਉਹਾਰ ਤੋਂ ਬਾਅਦ ਠੰਢ ਦਾ ਕਹਿਰ ਵੱਧਦਾ ਜਾ ਰਿਹਾ ਹੈ। ਮੌਸਮ 'ਚ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਹੋ ਰਹੀ। ਮੌਸਮ ਵਿਭਾਗ ਨੇ ਆਉਣ ਵਾਲੇ 48 ਘੰਟਿਆਂ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਹਲਕਾ ਮੀਂਹ ਪੈਣ ਦੀ ਸੂਚਨਾ ਦਿੱਤੀ ਤੇ ਠੰਢ 'ਚ ਇਜਾਫ਼ਾ ਹੋਣ ਦੀ ਗੱਲ ਕਹੀ ਹੈ।

ਵੀਡੀਓ

ਪੀਏਯੂ ਮੌਸਮ ਵਿਭਾਗ ਦੀ ਮੁਖੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਇੰਡੀਆ ਮੈਡੋਲਓਜੀਕਲ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਉੱਤਰੀ ਭਾਰਤ 'ਚ ਫਰੈਸ਼ ਡਿਸਟਰਬੈਂਸ ਬਣ ਰਹੀ ਹੈ, ਜੋ ਕਿ ਪਾਕਿਸਤਾਨ ਤੇ ਅਫ਼ਗਾਨਿਸਤਾਨ ਤੋਂ ਆ ਰਹੀ। ਇਹ ਲੋਅ ਪ੍ਰੈਸ਼ਰ ਖੇਤਰ ਹੈ ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਧੂੰਦਾਂ ਜਾਰੀ ਰਹਿਣਗੀਆਂ। ਇਸ ਦੌਰਾਨ ਆਉਣ ਵਾਲੇ ਦਿਨਾਂ 'ਚ ਸੂਬਾ ਵਾਸੀਆਂ ਨੂੰ ਠੰਡ ਤੋਂ ਕਿਸੇ ਵੀ ਤਰ੍ਹਾਂ ਦੀ ਰਾਹਤ ਮਿਲਣ ਦੀ ਉਮੀਦ ਨਹੀਂ ਹੈ।

ਉਨ੍ਹਾਂ ਨੇ ਦੱਸਿਆ ਕਿ ਅਗਲੇ 48 ਘੰਟਿਆਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਇਸ ਤੋਂ ਇਲਾਵਾ ਬੱਦਲਵਾਰੀ ਵੀ ਰਹੇਗੀ ਅਤੇ ਠੰਡ 'ਚ ਵੀ ਕੋਈ ਕਮੀ ਨਹੀਂ ਆਵੇਗੀ।

ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ: ਢੀਂਗਰਾ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਾਰਵਾਈ ਕਰੇਗੀ ਕੇਂਦਰ ਸਰਕਾਰ

ਪ੍ਰਭਜੋਤ ਕੌਰ ਨੇ ਕਿਹਾ ਕਿ ਹਾੜ੍ਹੀ ਦੇ ਇਲਾਕਿਆਂ ਵਿੱਚ ਲਗਾਤਾਰ ਬਰਫ਼ਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ ਵੱਲ ਸੀਤ ਲਹਿਰ ਚੱਲ ਰਹੀ ਹੈ ਜਿਸ ਕਾਰਨ ਪਾਰਾ ਹੇਠਾਂ ਡਿੱਗ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਠੰਢ ਤੋਂ ਬਚਣ ਦੀ ਸਲਾਹ ਦਿੱਤੀ।

ABOUT THE AUTHOR

...view details