ਖੰਨਾ : ਚੋਣਾਂ ਦੇ ਮੱਦੇਨਜ਼ਰ ਅੱਜ ਆਪ ਦੇ ਨੇਤਾ ਅਮਨ ਅਰੋੜਾ ਨੇ ਬੀਬੀ ਦੂਲੋਂ ਦੇ ਹੱਕ ਵਿੱਚ ਲੋਕਾਂ 'ਚ ਪ੍ਰਚਾਰ ਕੀਤਾ।
ਕਾਂਗਰਸੀ ਅਤੇ ਬੀਜੇਪੀ ਲੋਕਾਂ ਨੂੰ ਉੱਲੂ ਹੀ ਬਣਾ ਸਕਦੇ ਹਨ, ਕੰਮ ਨਹੀਂ ਕਰ ਸਕਦੇ : ਅਮਨ ਅਰੋੜਾ - BJP
ਸਮਸ਼ੇਰ ਸਿੰਘ ਦੂਲੋਂ ਦੀ ਪਤਨੀ ਬੀਬੀ ਹਰਬੰਸ ਕੌਰ ਦੂਲੋਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਲੋਂ ਰਾਜਨੀਤੀ ਵਿੱਚ ਆਪਣੇ ਆਪ ਨੂੰ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਲਿਆ ਸੀ, ਇਸੇ ਦੇ ਸਬੰਧ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਅਮਨ ਅਰੋੜਾ ਨੇ ਖੰਨਾ ਸ਼ਹਿਰ ਵਿਖੇ ਪਾਰਟੀ ਦੇ ਦਫ਼ਤਰ ਦੀ ਘੁੰਡ ਚੁਕਾਈ ਕੀਤੀ।
ਤੁਹਾਨੂੰ ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਦਿੱਗਜ਼ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਦੀ ਪਤਨੀ ਬੀਬੀ ਹਰਬੰਸ ਕੌਰ ਦੂਲੋਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਲੋਂ ਸ੍ਰੀ ਫ਼ਤਿਹਗੜ ਸਾਹਿਬ ਤੋਂ ਮੈਦਾਨ ਵਿੱਚ ਛਾਲ ਮਾਰੀ ਸੀ।
ਇਸੇ ਸਬੰਧ ਆਮ ਆਦਮੀ ਪਾਰਟੀ ਦੇ ਮੁੱਖ ਨੇਤਾ ਅਮਨ ਅਰੋੜਾ ਨੇ ਖੰਨਾ ਵਿਖੇ ਦਫ਼ਤਰ ਦਾ ਉਦਘਾਟਨ ਕੀਤਾ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੋਦੀ ਅਤੇ ਕਾਂਗਰਸੀ ਲੋਕਾਂ ਨੂੰ ਜ਼ੁਮਲਿਆਂ ਵਿੱਚ ਫ਼ਸਾ ਕੇ ਦੇਸ਼ ਅਤੇ ਜਨਤਾ ਨੂੰ ਲੁੱਟੀ ਜਾ ਰਹੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ, ਕਿਉਂਕਿ ਉਹ ਹੁਣ ਇਨ੍ਹਾਂ ਤੋਂ ਅੱਕ ਚੁੱਕੇ ਹਨ।