ਲੁਧਿਆਣਾ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਲੁਧਿਆਣਾ ਦੇ ਜਗਰਾਓਂ 'ਚ ਲਗੇ ਸ਼ਹੀਦਾਂ ਦੇ ਬੁੱਤਾਂ 'ਤੇ ਕਾਂਗਰਸੀ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਕਾਂਗਰਸੀ ਆਗੂਆਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ - ਲੁਧਿਆਣਾ
ਲੁਧਿਆਣਾ ਦੇ ਜਗਰਾਓਂ ਪੁੱਲ 'ਤੇ ਲੱਗੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ। ਸ਼ਹੀਦਾਂ ਦੇ ਬੁੱਤਾਂ ਤੇ ਨਤਮਸਤਕ ਹੋ ਕੇ ਕਾਂਗਰਸੀ ਆਗੂਆਂ ਨੇ ਸ਼ਹੀਦਾਂ ਨੂੰ ਕੀਤਾ ਯਾਦ।
ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਇਸ ਮੌਕੇ ਕਾਂਗਰਸੀ ਆਗੂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵਲੋਂ ਨਗਰ ਨਿਗਮ ਕੋਲ ਇਕ ਮਤਾ ਪੇਸ਼ ਕੀਤਾ ਗਿਆ ਹੈ ਜਿਸ ਤਹਿਤ ਜਿੰਨੇ ਵੀ ਲੁਧਿਆਣਾ ਸ਼ਹਿਰ ਚ ਸ਼ਹੀਦਾਂ ਦੇ ਬੁੱਤ ਲਗੇ ਹਨ ਉਨ੍ਹਾਂ ਦੀ ਸਾਂਭ ਸੰਭਾਲ ਲਈ ਸਾਰਿਆਂ 'ਤੇ ਸ਼ੀਸ਼ੇ ਲਾਏ ਜਾਣਗੇ। ਅਸ਼ਵਨੀ ਸੇਖੜੀ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਿਨ੍ਹਾਂ ਕਰਕੇ ਸਾਡਾ ਦੇਸ਼ ਆਜ਼ਾਦ ਹੋਇਆ ਹੈ ਉਨ੍ਹਾਂ ਨੂੰ ਭੁੱਲਣਾ ਨਹੀਂ ਚਾਹੀਦਾ।
ਇਸ ਦੇ ਨਾਲ ਹੀ ਰਾਕੇਸ਼ ਪਾਂਡੇ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਨ੍ਹਾਂ ਮਹਾਨ ਜੋਧਿਆਂ ਕਰਕੇ ਹੀ ਅਸੀਂ ਅੱਜ ਆਜ਼ਾਦ ਹਿੰਦੁਸਤਾਨ ਚ ਸਾਹ ਲੈ ਰਹੇ ਹਾਂ।