ਲੁਧਿਆਣਾ: ਪੰਜਾਬ ਵਿੱਚ 2022 ਵਿਧਾਨ ਸਭਾ ਚੋਣਾਂ ਦੀ ਜੰਗ ਸੁਰੂ ਹੋ ਚੁੱਕੀ ਹੈ। ਉੱਥੇ ਹੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ (Charanjit Channi) ਨੇ ਸਹੁੰ ਚੁੱਕੀ ਹੈ। ਕਾਂਗਰਸ ਪਾਰਟੀ 'ਤੇ ਨਿਸ਼ਾਨੇ ਸਾਧਦੇ ਹੋਏ,ਲੁਧਿਆਣਾ ਆਮ ਆਦਮੀ ਪਾਰਟੀ (Aam Aadmi Party) ਦੇ ਸਮਾਗਮ ਪਹੁੰਚੀ ਅਨਮੋਲ ਗਗਨ ਮਾਨ (Anmol Gagan Mann) ਨੇ ਆਪਣੇ ਤਿੱਖੇ ਬੋਲਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਘੇਰਿਆ ਹੈ।
ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਹੋਏ ਬੀਤੇ 2 ਦਿਨ ਤੋਂ ਘਮਾਸਾਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਲੋਕਾਂ ਦਾ ਧਿਆਨ ਭੜਕਾਉਣ ਲਈ ਪਾਰਟੀ ਵੱਲੋਂ ਇੱਕ ਡਰਾਮਾ ਰਚਿਆ ਗਿਆ। ਉਨ੍ਹਾਂ ਕਿਹਾ ਕਿ ਇਹ ਲੜਾਈ ਕਾਂਗਰਸੀ ਕੁਰਸੀਆਂ ਦੀ ਲੜ ਰਹੇ ਹਨ। ਜਦੋਂ ਕਿ ਇਨ੍ਹਾਂ ਨੂੰ ਲੜਾਈ ਕਿਸਾਨਾਂ ਦੇ ਹੱਕ ਦੀ ਗ਼ਰੀਬ ਮਜ਼ਦੂਰਾਂ ਦੇ ਹੱਕ ਦੀ ਅਤੇ ਉਨ੍ਹਾਂ ਅਧਿਆਪਕਾਂ ਦੀ ਹੱਕ ਦੀ ਲੜਨੀ ਚਾਹੀਦੀ ਹੈ, ਜੋ ਅੱਜ ਟੈਂਕੀਆਂਂ 'ਤੇ ਚੜ੍ਹ ਖੁਦਕੁਸ਼ੀਆਂ ਕਰ ਰਹੇ ਹਨ।
ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਨਾਂ ਤਾਂ ਕੁਝ ਅਕਾਲੀ ਦਲ ਨੇ ਕੀਤਾ 'ਤੇ ਨਾ ਹੀ ਕੁੱਝ ਕਾਂਗਰਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਪੰਜਾਬ ਵਿੱਚ ਚੋਣਾਂ ਲੜੇਗੀ ਅਤੇ ਇਸ ਦਾ ਐਲਾਨ ਵੀ ਜਲਦ ਹੀ ਕਰ ਦਿੱਤਾ ਜਾਵੇਗਾ, ਇਲਾਕੇ ਭਾਰਤ ਨੂੰ ਲੈ ਕੇ ਵੀ ਉਨ੍ਹਾਂ ਸਵਾਲ ਖੜੇ ਦੇਖੇ ਇੱਥੇ ਕੋਈ ਵਿਕਾਸ ਨਹੀਂ ਹੋਇਆ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨਾਂ ਲਈ ਕੋਈ ਰਾਹਤ ਨਹੀਂ ਦੇ ਰਹੀ। ਜਿਸ ਕਰਕੇ ਕਿਸਾਨਾਂ ਨੂੰ ਮਜਬੂਰੀ ਵੱਸ ਉਸ ਨੂੰ ਜਗਾਉਣਾ ਪੈਂਦਾ ਹੈ, ਉਨ੍ਹਾਂ ਕਿਹਾ ਕਿ ਕਿਸਾਨ ਇਸ ਦਾ ਪ੍ਰਬੰਧਨ ਆਪੇ ਹੀ ਕਰ ਲੈਣਗੇ। ਪਰ ਜੇਕਰ ਸਰਕਾਰ ਉਨ੍ਹਾਂ ਨੂੰ ਇਸ ਨੂੰ ਜਲਾਉਣ ਦੀ ਥਾਂ ਤੇ ਇਸ ਦਾ ਬਦਲ ਕਿਸਾਨਾਂ ਨੂੰ ਦੇਣ