ਲੁਧਿਆਣਾ:ਇੱਕ ਪਾਸੇ ਜਿੱਥੇ 2022 ਦੀਆਂ ਵਿਧਾਨਸਭਾ ਚੋਣਾਂ ਆਉਣ ਵਾਲੀਆਂ ਹਨ ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਦਾ ਕਲੇਸ਼ ਰੁਕਣ ਦਾ ਨਹੀਂ ਲੈ ਰਿਹਾ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ’ਚ ਉਥਲ ਪੁੱਥਲ ਮਚਿਆ ਹੋਇਆ ਹੈ। ਜਦਕਿ ਸਿੱਧੂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਗਈ ਜਿਸ ਦੇ ਕਈ ਸਿਆਸੀ ਮਾਇਨੇ ਮੰਨੇ ਜਾ ਰਹੇ ਹਨ। ਹਾਲਾਂਕਿ ਇਸ ਸਬੰਧ ਚ ਕੋਈ ਐਲਾਨ ਨਹੀਂ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਭਾਜਪਾ ਚ ਜਾਣਗੇ ਜਾਂ ਨਹੀਂ ਇਸ ਸਬੰਧੀ ਕੋਈ ਐਲਾਨ ਨਹੀਂ ਹੋਇਆ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਭਾਜਪਾ ਦੇ ਕੁਝ ਲੀਡਰਾਂ ਵੱਲੋਂ ਭਾਜਪਾ ’ਚ ਆਉਣ ਦਾ ਸੱਦਾ ਜਰੂਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਈਟੀਵੀ ਭਾਰਤ ਦੇ ਨਾਲ ਖਾਸ ਗੱਲਬਾਤ ਕੀਤੀ। ਇਸ ਗੱਲਬਾਤ ਦੌਰਾਨ ਉਨ੍ਹਾਂ ਨੇ ਇੱਕ ਵੱਡਾ ਖੁਲਾਸਾ ਕੀਤਾ।
ਕਾਂਗਰਸੀ ਵਿਧਾਇਕ ਕੁਲਦੀਪ ਵੈਦ ਕੁਲਦੀਪ ਵੈਦ ਦਾ ਵੱਡਾ ਖੁਲਾਸਾ
ਦੱਸ ਦਈਏ ਕਿ ਜਦੋ ਸਾਡੇ ਪੱਤਰਕਾਰ ਨੇ ਕੁਲਦੀਪ ਵੈਦ ਨੂੰ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਅੰਦਰ ਉਹ ਬਿਨਾਂ ਨਾਂ ਲਏ ਇਹ ਦਾਅਵਾ ਕਰ ਰਹੇ ਹਨ ਕਿ ਇੱਕ ਨਵੀਂ ਪਾਰਟੀ ਬਣੇਗੀ, ਜਿਸ ਦੇ ਸਿਆਸੀ ਸਮੀਕਰਨ ਕਿਸੇ ਹੋਰ ਪਾਰਟੀ ਦੇ ਨਾਲ ਮਿਲੇ ਹੋਣਗੇ। ਇਸ ਤੋਂ ਬਾਅਦ ਜਦੋ ਉਨ੍ਹਾਂ ’ਤੇ ਇਹ ਸਵਾਲ ਕੀਤਾ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਈ ਸਮਰਥਕ ਹਨ ਅਤੇ ਕਈ ਵਿਧਾਇਕ ਉਨ੍ਹਾਂ ਦੇ ਨਾਲ ਹੁਣ ਵੀ ਹਨ ਤਾਂ ਵਿਧਾਇਕ ਵੈਦ ਨੇ ਕਿਹਾ ਕਿ ਇਹ ਹਰ ਕਿਸੇ ਦੀ ਆਪਣੀ ਨਿੱਜੀ ਸੋਚ ਹੈ।
ਕੈਪਟਨ ਦੀ ਸ਼ਾਹ ਨਾਲ ਮੁਲਾਕਾਤ
ਕਾਬਿਲੇਗੌਰ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦਿਲੀ ਦੌਰੇ ਦੇ ਸਮੇਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਸਬੰਧੀ ਉਨ੍ਹਾਂ ਨੇ ਦੱਸਿਆ ਸੀ ਕਿ ਦਿੱਲੀ ਵਿੱਚ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਹੋਈ। ਇਸ ਦੌਰਾਨ ਖੇਤੀ ਕਾਨੂੰਨਾਂ ਵਿਰੁੱਧ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ ਬਾਰੇ ਚਰਚਾ ਕੀਤੀ ਅਤੇ ਅਪੀਲ ਕੀਤੀ ਕਿ ਇਨ੍ਹਾਂ ਕਾਨੂੰਨਾਂ ਨੂੰ ਛੇਤੀ ਹੀ ਵਾਪਿਸ ਲੈ ਕੇ ਮਸਲੇ ਨੂੰ ਸੁਲਝਾਇਆ ਜਾਵੇ ਤੇ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਵਿੱਚ ਫ਼ਸਲੀ ਵਭਿੰਨਤਾ ਲਈ ਵੀ ਮਦਦ ਕੀਤੀ ਜਾਵੇ।
ਇਹ ਵੀ ਪੜੋ: ਝੋਨੇ ਦੀ ਖਰੀਦ ਸਬੰਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ CM ਚੰਨੀ